ਸ਼ੇਰਪੁਰ ’ਚ ਡੇਂਗੂ ਦੇ ਦੋ ਸ਼ੱਕੀ ਮਰੀਜ਼ਾਂ ਦੀ ਮੌਤ
ਇੱਥੇ ਔਰਤ ਅਤੇ 14 ਸਾਲਾ ਬੱਚੇ ਅਭਿਜੀਤ ਸਿੰਘ ਦੀ ਮੌਤ ਹੋ ਗਈ। ਇਨ੍ਹਾਂ ਦੋਵਾਂ ਦੇ ਇਕੱਠੇ ਸਸਕਾਰ ਹੋਏ। ਲੋਕਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਇਹ ਮੌਤਾਂ ਕਥਿਤ ਡੇਂਗੂ ਕਾਰਨ ਹੋਈਆਂ ਹਨ। ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਕਿ ਸ਼ੇਰਪੁਰ ਦੇ ਕਮਿਊਨਿਟੀ...
ਇੱਥੇ ਔਰਤ ਅਤੇ 14 ਸਾਲਾ ਬੱਚੇ ਅਭਿਜੀਤ ਸਿੰਘ ਦੀ ਮੌਤ ਹੋ ਗਈ। ਇਨ੍ਹਾਂ ਦੋਵਾਂ ਦੇ ਇਕੱਠੇ ਸਸਕਾਰ ਹੋਏ। ਲੋਕਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਇਹ ਮੌਤਾਂ ਕਥਿਤ ਡੇਂਗੂ ਕਾਰਨ ਹੋਈਆਂ ਹਨ। ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਕਿ ਸ਼ੇਰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰ ਸਕਣ ਤੇ ਲੋਕਾਂ ਨੂੰ ਸਮੇਂ-ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾ ਸਕਣ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਮਨਜੀਤ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ’ਚ ਮਾਪਿਆਂ ਦਾ ਇਕਲੌਤਾ ਨੌਜਵਾਨ ਪੁੱਤਰ ਅਭਿਜੀਤ ਸਿੰਘ ਅਤੇ ਔਰਤ ਸ਼ਾਮਲ ਹੈ।
ਬੁਖ਼ਾਰ ਤੇ ਪਲੇਟਲੈੱਟਸ ਘਟਣਾ ਡੇਂਗੂ ਨਹੀਂ: ਐੱਸ ਐੱਮ ਓ
ਐੱਸ ਐੱਮ ਓ ਸ਼ੇਰਪੁਰ ਡਾ. ਜਸਦੀਪ ਸਿੰਘ ਨੇ ਕਿਹਾ ਕਿ ਵਾਇਰਲ ਜਾਂ ਹੋਰ ਬੁਖ਼ਾਰ ਹੋਣ ’ਤੇ ਪਲੇਟਲੈੱਟਸ ਘਟਣ ਦਾ ਮਤਲਬ ਇਹ ਨਹੀਂ ਕਿ ਮਰੀਜ਼ ਨੂੰ ਡੇਂਗੂ ਹੀ ਹੋਵੇ, ਜਦੋਂ ਵੀ ਕਿਸੇ ਵੀ ਹਸਪਤਾਲ ਵਿੱਚ ਮਰੀਜ਼ ਨੂੰ ਡੇਂਗੂ ਦੀ ਸ਼ਨਾਖ਼ਤ ਹੋ ਜਾਂਦੀ ਹੈ ਤਾਂ ਫਿਰ ਜ਼ਿਲ੍ਹਾ ਪੱਧਰ ’ਤੇ ਅਧਿਕਾਰੀਆਂ ਨੂੰ ਸੂਚਿਤ ਕਰਦਾ ਹੈ। ਉਨ੍ਹਾਂ ਡੇਂਗੂ ਦੇ ਦੋਸ਼ਾਂ ਨੂੰ ਨਕਾਰ ਦਿੱਤਾ।