ਹੈਰੋਇਨ ਸਣੇ ਦੋ ਔਰਤਾਂ ਕਾਬੂ
ਸਿਟੀ ਪੁਲੀਸ ਨੇ ਹੈਰੋਇਨ ਸਣੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਸ਼ੇਰ ਕੌਰ ਪਤਨੀ...
Advertisement
ਸਿਟੀ ਪੁਲੀਸ ਨੇ ਹੈਰੋਇਨ ਸਣੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਸ਼ੇਰ ਕੌਰ ਪਤਨੀ ਜਨਕ ਤੇ ਵੀਰੀ ਪਤਨੀ ਸੁੱਖਾ ਦੋਵੇਂ ਵਾਸੀ ਪਿੰਡ ਮੁਰਾਦਪੁਰ ਵਜੋਂ ਹੋਈ ਹੈ। ਸਿਟੀ ਪੁਲੀਸ ਨੇ ਦੱਸਿਆ ਕਿ ਏ ਐੱਸ ਆਈ ਰਾਜਵਿੰਦਰ ਕੌਰ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਕਿ ਦੋ ਔਰਤਾਂ ਪਿੰਡ ਕੁਤਬਨਪੁਰ ਨੂੰ ਜਾਂਦੇ ਕੱਚੇ ਰਸਤੇ ’ਤੇ ਨਸ਼ਾ ਵੇਚਣ ਲਈ ਜਾ ਰਹੀਆਂ ਹਨ। ਉਨ੍ਹਾਂ ਨੇ ਛਾਪਾ ਮਾਰ ਕੇ ਚੈੱਕ ਕੀਤਾ ਅਤੇ ਸ਼ੇਰ ਕੌਰ ਕੋਲੋਂ ਚਾਰ ਗ੍ਰਾਮ ਅਤੇ ਵੀਰੀ ਕੋਲੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
Advertisement
Advertisement
