ਜ਼ਿਲ੍ਹਾ ਸੰਗਰੂਰ ’ਚ ਕਰੋਨਾ ਪੀੜਤ ਦੋ ਔਰਤਾਂ ਦੀ ਮੌਤ

ਜ਼ਿਲ੍ਹਾ ਸੰਗਰੂਰ ’ਚ ਕਰੋਨਾ ਪੀੜਤ ਦੋ ਔਰਤਾਂ ਦੀ ਮੌਤ

ਸੰਗਰੂਰ ’ਚ ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਤੰਦਰੁਸਤ ਹੋ ਕੇ ਘਰਾਂ ਨੂੰ ਪਰਤਣ ਮੌਕੇ ਮਰੀਜ਼।

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਜੁਲਾਈ

ਜ਼ਿਲ੍ਹਾ ਸੰਗਰੂਰ ’ਚ ਅੱਜ ਕਰੋਨਾ ਪੀੜਤ ਦੋ ਔਰਤਾਂ ਦੀ ਮੌਤ ਹੋਈ ਹੈ। ਇੱਕ 55 ਸਾਲਾ ਔਰਤ ਮਲੇਰਕੋਟਲਾ ਨਾਲ ਸਬੰਧਤ ਸੀ ਜਦੋਂ ਕਿ ਦੂਜੀ 60 ਸਾਲਾ ਔਰਤ ਪਿੰਡ ਈਸੀ ਨਾਲ ਸਬੰਧਤ ਸੀ। ਜ਼ਿਲ੍ਹੇ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਉਧਰ 17 ਹੋਰ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਚਾਰ ਮਰੀਜ਼ ਕਰੋਨਾ ਨੂੰ ਮਾਤ ਦਿੰਦਿਆਂ ਘਰਾਂ ਨੂੰ ਪਰਤੇ ਹਨ।  ਜ਼ਿਲ੍ਹਾ ਸਿਹਤ ਪ੍ਰਸ਼ਾਸਨ ਦੇ ਬੁਲਾਰੇ ਅਨੁਸਾਰ 55 ਸਾਲਾ ਔਰਤ ਸਰੀਫ਼ਾਂ ਵਾਸੀ ਮਲੇਰਕੋਟਲਾ ਬੀਤੀ 4 ਜੁਲਾਈ ਤੋਂ ਬਿਮਾਰ ਸੀ ਜਿਸਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਜੀਐਮਸੀ ਪਟਿਆਲਾ ਵਿੱਚ ਜ਼ੇਰੇ ਇਲਾਜ ਸੀ ਜਿਥੇ ਬੀਤੀ ਰਾਤ ਉੁਸਦੀ ਮੌਤ ਹੋ ਗਈ ਹੈ। ਇਸਤੋਂ ਇਲਾਵਾ 60 ਸਾਲਾ ਮਨਜੀਤ ਕੌਰ ਵਾਸੀ ਪਿੰਡ ਈਸੀ ਤਹਿਸੀਲ ਧੂਰੀ 12 ਜੁਲਾਈ ਨੂੰ ਡੀਐਮਸੀ ਲੁਧਿਆਣਾ ਵਿੱਚ ਦਾਖਲ ਹੋਈ ਸੀ ਜਿਸਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਅੱਜ ਸਵੇਰੇ ਉਸਦੀ ਮੌਤ ਹੋ ਗਈ ਹੈ। ਜ਼ਿਲ੍ਹਾ ਸੰਗਰੂਰ ਵਿੱਚ ਅੱਜ ਦੋ ਔਰਤਾਂ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ।  ਇਨ੍ਹਾਂ ਵਿਚੋਂ 15 ਮੌਤਾਂ ਸਿਰਫ਼ ਮਲੇਰਕੋਟਲਾ ਬਲਾਕ ਨਾਲ ਸਬੰਧਤ ਹਨ ਜਦੋਂ ਕਿ ਅਮਰਗੜ੍ਹ ਅਤੇ ਸ਼ੇਰਪੁਰ ਬਲਾਕ ਵਿਚ ਦੋ-ਦੋ ਮੌਤਾਂ ਅਤੇ ਫਤਹਿਗੜ੍ਹ ਪੰਜਗਰਾਈਆਂ ਅਤੇ ਅਹਿਮਦਗੜ੍ਹ ਬਲਾਕ ਵਿਚ ਇੱਕ-ਇੱਕ ਮੌਤ ਹੋਈ ਹੈ।   ਇਸਤੋਂ ਇਲਾਵਾ 17 ਹੋਰ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ਵਿੱਚੋ ਮਲੇਰਕੋਟਲਾ ਦੇ 2 ਮਰੀਜ਼ ਹਨ ਜਿਨ੍ਹਾਂ ਵਿੱਚ ਇੱਕ ਫੈਕਟਰੀ ਦਾ ਕਾਮਾ ਅਤੇ ਇੱਕ ਪੁਲੀਸ ਮੁਲਾਜ਼ਮ ਹੈ। ਅਹਿਮਗੜ੍ਹ ਦੇ 4 ਕੇਸਾਂ ਵਿਚੋਂ ਤਿੰਨ ਪੁਲੀਸ ਮੁਲਾਜਮ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ। ਸੰਗਰੂਰ ਦੇ 2, ਇੱਕ ਸ਼ੇਰਪੁਰ ਅਤੇ ਇੱਕ ਦਿੜਬਾ ਨਾਲ ਸਬੰਧਤ ਜਦੋਂਕਿ ਦੋ ਹੋਰ ਕੇਸ ਸ਼ਾਮਲ ਹਨ।  ਉਧਰ, ਅੱਜ ਚਾਰ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਜੋ ਕਿ ਤੰਦਰੁਸਤ ਹੋਣ ਮਗਰੋਂ ਘਰਾਂ ਨੂੰ ਪਰਤ ਗਏ ਹਨ। ਹੁਣ ਤੱਕ ਜ਼ਿਲ੍ਹਾ ਸੰਗਰੂਰ ਵਿੱਚ 665 ਕਰੋਨਾ ਪਾਜ਼ੇਟਿਵ ਕੇਸ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 545 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। 

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ।

308 ਮਰੀਜ਼ਾਂ ਨੇ ਹਰਾਇਆ ਕਰੋਨਾ

ਪਟਿਆਲਾ, 14 ਜੁਲਾਈ (ਸਰਬਜੀਤ ਸਿੰਘ ਭੰਗੂ) ਪਟਿਆਲਾ ਜ਼ਿਲ੍ਹੇ ’ਚ ਕਰੋਨਾ ਦੀ ਲਪੇਟ ’ਚ ਆਉਣ ਕਾਰਨ ਭਾਵੇਂ 12 ਮਰੀਜ਼ਾਂ ਦੀ ਜਾਨ ਵੀ ਜਾ ਚੁੱਕੀ ਹੈ ਪਰ ਹੁਣ ਤੱਕ 308 ਵਿਅਕਤੀਆਂ ਵੱਲੋਂ ਕਰੋਨਾ ’ਤੇ ਫ਼ਤਿਹ ਪਾਈ ਜਾ ਚੁੱਕੀ ਹੈ। ਹੁਣ ਤੱਕ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ’ਚ 31000 ਸੈਂਪਲ ਲਏ ਗਏ ਹਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ, ਪਰ ਕੋਵਿਡ ’ਤੇ ਕਾਬੂ ਪਾਉਣ ਲਈ ਆਮ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਸੈਂਪਲੰਗ ਕਰਨ ਸਮੇਤ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਮਹਾਂਮਾਰੀ ’ਤੇ ਕਾਬੂ ਪਾਇਆ ਜਾ ਸਕੇ। ਸਿਵਲ ਸਰਜਨ ਦਾ ਕਹਿਣਾ ਸੀ ਕਿ ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣਾ, ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ, ਸਮਾਜਿਕ ਦੂਰੀ ਰੱਖਣਾ ਤੇ ਗੈਰ ਜ਼ਰੂਰੀ ਆਵਾਜਾਈ ਤੋਂ ਗੁਰੇਜ਼ ਕਰਨਾ ਜ਼ਰੂਰੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਵਿੱਚ ਕੋਵਿਡ ਦੇ ਲੱਛਣ ਹਨ, ਤਾਂ ਉਸ ਨੂੰ ਛੁਪਾਇਆ ਨਾ ਜਾਵੇ, ਸਗੋਂ ਸਮੇਂ ਸਿਰ ਇਲਾਜ ਕਰਵਾ ਕੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਕੀਤੀ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਦਿਨ ਰਾਤ ਡਿਊਟੀਆਂ ਕਰਕੇ ਮਰੀਜ਼ਾਂ ਦਾ ਇਲਾਜ ਅਤੇ ਦੇਖ ਭਾਲ ਕੀਤਾ ਜਾ ਰਿਹਾ ਹੈ।

ਕਰੋਨਾ ਕਾਰਨ ਧੂਰੀ ਬਲਾਕ ’ਚ ਪਹਿਲੀ ਮੌਤ

ਧੂਰੀ (ਹਰਦੀਪ ਸਿੰਘ ਸੋਢੀ) ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ ਧੂਰੀ ਬਲਾਕ ’ਚ ਇਕ ਔਰਤ ਦੀ ਕਰੋਨਾ ਕਾਰਨ ਮੌਤ ਹੋ ਗਈ। ਸੀਐੱਸਸੀ ਸ਼ੇਰਪੁਰ ਅਧੀਨ ਆਉਂਦੀ ਪੀਐੱਚਸੀ ਮੀਮਸਾ ਦੇ ਸਿਹਤ ਇੰਸਪੈਕਟਰ ਅਵਤਾਰ ਸਿੰਘ ਨੇ ਕਰੋਨਾ ਮਹਾਂਮਾਰੀ ਕਾਰਨ ਹੋਈ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਿੰਡ ਈਸੀ ਦੀ ਮਨਜੀਤ ਕੌਰ (60) ਪਤਨੀ ਗੁਰਮੇਲ ਸਿੰਘ ਇਲਾਜ ਲਈ ਡੀਐੱਮਸੀ ਲੁਧਿਆਣਾ ਦਾਖਲ ਸੀ ਜਿੱਥੇ ਉਸ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਸੀ। ਅੱਜ ਦਪਹਿਰ 12 ਵਜੇ ਉਸ ਦੀ ਮੌਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All