ਪੱਤਰ ਪ੍ਰੇਰਕ
ਸੰਗਰੂਰ, 17 ਜਨਵਰੀ
ਜ਼ਿਲਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਅੱਜ ਦਿੜਬਾ ਤੇ ਛਾਜਲੀ ’ਚ ਲੱਗੇ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨਾਂ ਸਿਹਤ ਵਿਭਾਗ ਦੇ ਸਟਾਫ਼ ਤੋਂ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਓਮੀਕਰੋਨ ਤੋਂ ਬਚਣ ਲਈ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੁੰਦਿਆਂ ਜ਼ਿਲਾ ਚੋਣ ਅਫ਼ਸਰ ਨੇ ਟੀਕਾਕਰਨ ਕਰਵਾਉਣ ਪੁੱਜੇ ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਟੀਕਾਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ| ਇਸ ਦੌਰਾਨ ਰਿਟਰਨਿੰਗ ਅਫ਼ਸਰ ਰਾਜੇਸ਼ ਸ਼ਰਮਾ ਅਤੇ ਜਸਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।