BKU ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਮਜ਼ਦੂਰ ਦੇ ਘਰ ਦੀ ਕੁਰਕੀ ਰੁਕਵਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਬਲਾਕ ਸੁਨਾਮ ਦੇ ਆਗੂਆਂ ਨੇ ਅੱਜ ਪਿੰਡ ਸ਼ਾਹਪੁਰ ਕਲਾਂ ਵਿੱਚ ਮਜ਼ਦੂਰ ਪਰਿਵਾਰ ਦੇ ਘਰ ਦੀ ਹੋਣ ਵਾਲੀ ਕੁਰਕੀ ਰੁਕਵਾ ਦਿੱਤੀ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ...
ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਬਲਾਕ ਸੁਨਾਮ ਦੇ ਆਗੂਆਂ ਨੇ ਅੱਜ ਪਿੰਡ ਸ਼ਾਹਪੁਰ ਕਲਾਂ ਵਿੱਚ ਮਜ਼ਦੂਰ ਪਰਿਵਾਰ ਦੇ ਘਰ ਦੀ ਹੋਣ ਵਾਲੀ ਕੁਰਕੀ ਰੁਕਵਾ ਦਿੱਤੀ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਕਲਾਂ ਦੀ ਮਜ਼ਦੂਰ ਔਰਤ ਸੁਖਵਿੰਦਰ ਕੌਰ ਪਤਨੀ ਜਗਸੀਰ ਸਿੰਘ ਨੇ ਸਾਲ 2022 ਵਿੱਚ ਆਪਣੇ ਘਰ ਉੱਤੇ ਕਰਜ਼ਾ ਲਿਆ ਸੀ। ਪਰਿਵਾਰਕ ਮਜਬੂਰੀਆਂ ਕਾਰਨ ਕਰਜ਼ੇ ਦੀਆਂ ਕੁਝ ਕਿਸ਼ਤਾਂ ਸਮੇਂ ਸਿਰ ਭਰੀਆਂ ਨਹੀਂ ਜਾ ਸਕੀਆਂ। ਇਸੇ ਕਾਰਨ ਹੁਣ ਘਰ ਦੀ ਕੁਰਕੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਆਗੂਆਂ ਨੇ ਦੱਸਿਆ ਕਿ ਜਦੋਂ ਇਸ ਮਾਮਲੇ ਦੀ ਭਿਣਕ ਬੀ ਕੇ ਯੂ ਉਗਰਾਹਾਂ ਨੂੰ ਪਈ, ਤਾਂ ਤੁਰੰਤ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਕੱਠਾ ਕੀਤਾ ਗਿਆ। ਯੂਨੀਅਨ ਦੇ ਰੋਸ ਅਤੇ ਇਕੱਠ ਨੂੰ ਦੇਖਦਿਆਂ ਕੁਰਕੀ ਕਰਨ ਲਈ ਕੋਈ ਵੀ ਸਰਕਾਰੀ ਅਧਿਕਾਰੀ ਮੌਕੇ ਉੱਤੇ ਨਹੀਂ ਪੁੱਜਾ।
ਇਸ ਦੌਰਾਨ ਬਲਾਕ ਆਗੂਆਂ ਨੇ ਸਪੱਸ਼ਟ ਐਲਾਨ ਕੀਤਾ ਕਿ ਕਰਜ਼ੇ ਦੇ ਬਦਲੇ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਦੇ ਘਰ ਅਤੇ ਜ਼ਮੀਨ ਦੀ ਕੁਰਕੀ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮਜ਼ਦੂਰ ਅਤੇ ਕਿਸਾਨ ਪਰਿਵਾਰਾਂ ਦੇ ਹੱਕਾਂ ਦੀ ਰਾਖੀ ਲਈ ਜਥੇਬੰਦੀ ਹਰ ਪੱਧਰ ਉੱਤੇ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਬਲਜੀਤ ਸਿੰਘ ਮਾਡਲ ਟਾਊਨ ਸਮੇਤ ਕਰੀਬ ਪੰਜ-ਛੇ ਪਿੰਡਾਂ ਦੇ ਕਿਸਾਨ ਅਤੇ ਸ਼ਾਹਪੁਰ ਕਲਾਂ ਇਕਾਈ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

