ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ

ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ

ਸਿੱਖਿਆ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ।-ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ
ਸੰਗਰੂਰ, 16 ਸਤੰਬਰ

ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇਥੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਅਤੇ ਕੋਠੀ ਨੇੜੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। 

ਇਸ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਈਟੀਟੀ ਅਧਿਆਪਕ ਇਥੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਪੁੱਜੇ ਸਨ। ਸਥਾਨਕ ਬੀਐੱਸਐੱਨਐੱਲ ਪਾਰਕ ਵਿੱਚ ਇਕੱਠੇ ਹੋਏ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਰੈਲੀ ਕੀਤੀ ਗਈ।  ਇਸ ਮਗਰੋਂ ਰੋਸ ਮਾਰਚ ਕਰਦਿਆਂ ਜਿਵੇਂ ਹੀ ਬੇਰੁਜ਼ਗਾਰ ਅਧਿਆਪਕ ਮੰਤਰੀ ਦੀ ਕੋਠੀ ਅੱਗੇ ਪੁੱਜੇ ਤਾਂ ਪੁਲੀਸ ਵੱਲੋਂ ਸਖਤ ਨਾਕੇਬੰਦੀ ਕਰਦਿਆਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਥੇ ਹੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ,  ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਅਤੇ  ਸੂਬਾ ਪ੍ਰੈਸ ਸਕੱਤਰ ਦੀਪ ਬਨਾਰਸੀ ਨੇ ਕਿਹਾ ਕਿ ਨਾ ਦੇਣ ਦੇ ਮਕਸਦ ਵਿੱਚ ਲੱਗੀ ਹੋਈ ਹੈ। ਬੇਰੁਜ਼ਗਾਰ ਅਧਿਆਪਕ ਇਸ ਤਾਨਾਸ਼ਾਹੀ ਫ਼ਰਮਾਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ  ਕਿਉਂਕਿ ਜਦੋਂ ਈ.ਟੀ.ਟੀ. ਦੀਆਂ  ਅਸਾਮੀਆਂ 12 ਹਜ਼ਾਰ ਦੇ ਕਰੀਬ ਖਾਲੀ ਪਈਆਂ ਹਨ । ਉਹ ਸਮੇਂ ਦੇ 2364 ਪੋਸਟਾਂ ਕੱਢ ਕੇ ਬੇਰੁਜ਼ਗਾਰਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ ।ਆਗੂਆਂ ਨੇ ਮੰਗ ਕੀਤੀ ਕਿ 2364 ਅਸਾਮੀਆਂ ਵਿੱਚ ਵਾਧਾ ਕਰਕੇ 12000 ਅਸਾਮੀਆਂ ਕੀਤੀਆਂ ਜਾਣ, ਦੂਜਾ ਪੇਪਰ ਰੱਦ ਕੀਤਾ ਜਾਵੇ, ਉਮਰ ਦੀ ਹੱਦ ’ਚ ਛੋਟ ਦੇ ਕੇ 37 ਤੋਂ 42 ਸਾਲ ਕੀਤਾ ਜਾਵੇ, ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ ਤੇ ਨਵੀਂ ਸਿੱਖਿਆ ਨੀਤੀ ਰੱਦ ਕੀਤੀ ਜਾਵੇ। ਇਸ ਮੌਕੇ ਯੂਨੀਅਨ ਆਗੂ ਗੁਰਜੰਟ ਪਟਿਆਲਾ, ਜੀਵਨ ਸੰਗਰੂਰ, ਸੁਰਜੀਤ ਚਪਾਤੀ , ਜਰਨੈਲ ਸੰਗਰੂਰ, ਮਨੀ ਸੰਗਰੂਰ ,ਰਾਜ ਕੁਮਾਰ ਮਾਨਸਾ, ਰਵਿੰਦਰ ਅਬੋਹਰ, ਸੁਰਿੰਦਰ ਅਬੋਹਰ , ਪਿਰਥਵੀ ਅਬੋਹਰ, ਗਗਨ ਤੇ ਵਰਿੰਦਰ, ਮੰਗਲ ਮਾਨਸਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਆਗੂ ਬਿੱਕਰ ਸਿੰਘ ਹਥੋਆ, ਪੀਐੱਸਯੂ ਦੇ ਸੁਖਦੀਪ ਹਥਨ, ਡੀਟੀਐਫ਼ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਪੀਆਰਐਯੂ ਦੇ ਗੁਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।  ਇਸ ਮੌਕੇ ਸਿੱਖਿਆ ਮੰਤਰੀ ਦੇ ਪੀਏ ਗੁਰਵਿੰਦਰ ਸਿੰਘ ਗਿਫ਼ਟੀ ਨੇ ਆ ਕੇ ਮੰਗ ਪੱਤਰ ਲਿਆ ਅਤੇ ਜਲਦ ਪੈਨਲ ਮੀਟਿੰਗ ਦਾ ਭਰੋਸਾ ਦਿਵਾਇਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All