ਬੇਰੁਜ਼ਗਾਰ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਮੁਜ਼ਾਹਰਾ ਅੱਜ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 12 ਜੁਲਾਈ ਪੰਜਾਬ ਸਰਕਾਰ ਵੱਲੋਂ ਤੈਅ ਹੋਈਆਂ ਮੀਟਿੰਗਾਂ ਵਾਰ-ਵਾਰ ਰੱਦ ਕਰਨ ਤੋਂ ਖਫ਼ਾ ਹੋਏ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਭਲਕੇ 13 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ...
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਜੁਲਾਈ
Advertisement
ਪੰਜਾਬ ਸਰਕਾਰ ਵੱਲੋਂ ਤੈਅ ਹੋਈਆਂ ਮੀਟਿੰਗਾਂ ਵਾਰ-ਵਾਰ ਰੱਦ ਕਰਨ ਤੋਂ ਖਫ਼ਾ ਹੋਏ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਭਲਕੇ 13 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ 15 ਜੂਨ ਨੂੰ ਲੁਧਿਆਣਾ ਵਿੱਚ ਜ਼ਿਮਨੀ ਚੋਣ ਮੌਕੇ ‘ਆਪ’ ਉਮੀਦਵਾਰ ਦੇ ਦਫਤਰ ਤੋਂ ਮੁੱਖ ਮੰਤਰੀ ਨਾਲ 18 ਜੂਨ ਦੀ ਮੀਟਿੰਗ ਦਿੱਤੀ ਗਈ ਸੀ ਜੋ ਕਿ ਬਾਅਦ ਵਿਚ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗਾਂ ਰੱਦ ਕਰਨ ਤੋਂ ਸਪੱਸ਼ਟ ਹੈ ਕਿ ਸਰਕਾਰ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਬੇਰੁਜ਼ਗਾਰਾਂ ਨੂੰ ਭਰਤੀ ਕਰਨ ਤੋਂ ਭੱਜ ਰਹੀ ਹੈ।
Advertisement