ਬੇਰੁਜ਼ਗਾਰ ਸਿਹਤ ਕਾਮਿਆਂ ਵੱਲੋਂ ਮੰਤਰੀ ਦੀ ਕੋਠੀ ਦਾ ਘਿਰਾਓ 3 ਨੂੰ
ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਲਈ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 3 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ...
Advertisement
ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਲਈ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 3 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ ਵਿਭਾਗ ਵਿੱਚ ਵਿਸ਼ੇਸ਼ ਤੌਰ ’ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ। ਕੋਈ ਵੀ ਵਾਅਦਾ ਪੂਰਾ ਨਾ ਹੋਣ ਕਰਕੇ ਕਾਮਿਆਂ ਨੇ 3 ਅਗਸਤ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
Advertisement
Advertisement
×