DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

protest: ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਸੰਗਰੂਰ ’ਚ 126 ਦਿਨਾਂ ਤੋਂ ਮੋਰਚੇ ’ਤੇ ਡਟੇ ਨੇ ਬੇਰੁਜ਼ਗਾਰਾਂ ਨੇ ਸੁਣਵਾਈ ਨਾ ਕਰਨ ਦਾ ਲਾਇਆ ਦੋਸ਼

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਪੱਕੇ ਮੋਰਚੇ ’ਤੇ ਬੈਠੇ ਹੋਏ ਬੇਰੁਜ਼ਗਾਰ।
Advertisement
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ 126 ਦਿਨਾਂ ਤੋਂ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰਾਂ ਨੇ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਬੇਰੁਜ਼ਗਾਰਾਂ ਦਾ ਕਹਿਣਾ ਹੈ ਕਿ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਪੱਕੇ ਮੋਰਚੇ ’ਤੇ ਬੈਠੇ ਹੋਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਕਾਰਨ ਉਹ 1 ਮਈ ਨੂੰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੇ ਦਫ਼ਤਰ ਜਾਣਗੇ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਬੇਰੁਜ਼ਗਾਰ ਜਿੱਥੇ ਪਿਛਲੇ ਚਾਰ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਭਟਕ ਰਹੇ ਹਨ, ਉਥੇ ਪਿਛਲੇ ਸਾਲ 25 ਦਸੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ਾਂਤਮਈ ਪੱਕਾ ਮੋਰਚਾ ਲਗਾ ਕੇ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ। ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਨਰਸਰੀ ਤੋਂ ਈ ਟੀ ਟੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫ਼ੈਸਰ ਦੀ ਇੱਕ ਅਸਾਮੀ ਚਾਰ ਸਾਲਾਂ ਵਿੱਚ ਨਹੀਂ ਭਰੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਨੇਕਾਂ ਵਾਰ ਐਲਾਨ ਕੀਤਾ ਸੀ ਕਿ ਰੁਜ਼ਗਾਰ ਉਡੀਕਦੇ ਓਵਰਏਜ਼ ਹੋ ਚੁੱਕੇ ਬੇਰੁਜ਼ਗਾਰਾਂ ਲਈ ਭਰਤੀ ’ਚ ਬੇਰੁਜ਼ਗਾਰਾਂ ਨੂੰ ਉਮਰ ਹੱਦ ਵਿਚ ਛੋਟ ਦੇਵੇਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ ਸਗੋਂ ਲਾਰੇ ਲਾ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 55 ਫ਼ੀਸਦੀ ਬੇਤੁਕੀ ਸ਼ਰਤ ਰੱਦ ਕਰਾਉਣ, ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਪਈਆਂ ਅਸਾਮੀਆਂ ਦਾ ਉਮਰ ਹੱਦ ਛੋਟ ਸਮੇਤ ਇਸ਼ਤਿਹਾਰ ਜਾਰੀ ਕਰਵਾਉਣ, ਸਕੂਲ ਲੈਕਚਰਾਰ ਦੀਆਂ ਰੱਦ ਕੀਤੀਆਂ 343 ਅਸਾਮੀਆਂ ਵਿੱਚ ਬਾਕੀ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਜੋੜ ਕੇ ਖਾਲੀ ਅਸਾਮੀਆਂ ਤੇ ਭਰਤੀ ਕਰਨ, ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼)ਦੀਆਂ ਸਾਰੀਆਂ ਖਾਲੀ ਅਸਾਮੀਆਂ ਜਾਰੀ ਕਰਵਾਉਣ ਲਈ ਮੁੜ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵਿੱਚ 17000 ਕਰੀਬ ਅਧਿਆਪਕ ਭਰਤੀ ਕਰਨ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਆਖਦੇ ਹੋਏ ਉਕਤ ਮੁੱਦਿਆਂ ਉੱਤੇ ਜਨਤਕ ਬਹਿਸ ਦਾ ਸੱਦਾ ਦਿੱਤਾ। ਇਸ ਮੌਕੇ ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਪੱਕਾ ਕਲਾਂ,ਹਰਵਿੰਦਰ ਸਿੰਘ,ਗੁਰਮੁਖ ਸਿੰਘ,ਰੁਪਿੰਦਰ ਸੁਨਾਮ, ਲਖਵੀਰ ਸਿੰਘ ਬੀਹਲਾ ਅਤੇ ਭੁਪਿੰਦਰ ਸਿੰਘ,ਮਨਜੀਤ ਕੌਰ ,ਰਾਜਵੀਰ ਕੌਰ ਅਤੇ ਰਿੰਕੂ ਝਾੜੋਂ ਆਦਿ ਹਾਜ਼ਰ ਸਨ।

Advertisement

Advertisement

Advertisement
×