DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Unemployed Joint Front: ਵਿੱਤ ਮੰਤਰੀ ਦੀ ਕੋਠੀ ਵੱਲ ਮਾਰਚ ਕਰਦੇ ਬੇਰੁਜ਼ਗਾਰ ਡੱਕੇ

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਮਾਰਚ ਕੀਤਾ ਗਿਆ ਪਰ ਪੁਲੀਸ ਨੇ ਸਟੇਟ ਹਾਈਵੇਅ-11 ਉੱਪਰ ਸਥਿਤ ਮੁੱਖ ਚੌਕ ਵਿਚ ਪੁਲੀਸ ਨੇ ਨਾਕਾ ਲਾ ਕੇ ਰੋਕ ਲਿਆ। ਬੇਰੁਜ਼ਗਾਰ 29 ਜੁਲਾਈ ਦੀ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਮਾਰਚ ਕਰਦੇ ਹੋਏ ਬੇਰੁਜ਼ਗਾਰ।
Advertisement

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਮਾਰਚ ਕੀਤਾ ਗਿਆ ਪਰ ਪੁਲੀਸ ਨੇ ਸਟੇਟ ਹਾਈਵੇਅ-11 ਉੱਪਰ ਸਥਿਤ ਮੁੱਖ ਚੌਕ ਵਿਚ ਪੁਲੀਸ ਨੇ ਨਾਕਾ ਲਾ ਕੇ ਰੋਕ ਲਿਆ। ਬੇਰੁਜ਼ਗਾਰ 29 ਜੁਲਾਈ ਦੀ ਤੈਅ ਪੈਨਲ ਮੀਟਿੰਗ ਨਾ ਕਰਨ ’ਤੇ ਵਿੱਤ ਮੰਤਰੀ ਤੋਂ ਖਫ਼ਾ ਸਨ। ਬੇਰੁਜ਼ਗਾਰ ਪਿਛਲੇ ਕਰੀਬ ਸਾਢੇ ਸੱਤ ਮਹੀਨਿਆਂ ਤੋਂ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ’ਤੇ ਡਟੇ ਹੋਏ ਹਨ।

ਬੇਰੁਜ਼ਗਾਰ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਵਾਲੇ ਸਥਾਨ ’ਤੇ ਇਕੱਠੇ ਹੋਏ, ਜਿੱਥੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਘਿਰਾਓ ਕਰਨ ਲਈ ਮਾਰਚ ਸ਼ੁਰੂ ਕੀਤਾ ਗਿਆ। ਜਿਉਂ ਹੀ ਮਾਰਚ ਹਾਈਵੇਅ-11 ਉੱਪਰ ਸਥਿਤ ਭਗਵਾਨ ਮਹਾਵੀਰ ਚੌਕ ਵਿੱਚ ਪੁੱਜੇ ਤਾਂ ਪੁਲੀਸ ਨੇ ਨਾਕਾ ਲਾ ਰੋਕ ਲਿਆ। ਇਸ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰਾਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਕਿਹਾ ਕਿ 25 ਦਸੰਬਰ 2025 ਤੋਂ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਡੀ ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਲਾਏ ਸੂਬਾ ਪੱਧਰੀ ਪੱਕੇ ਮੋਰਚੇ ’ਤੇ ਬੈਠੇ ਹਨ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 26 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਵੱਲੋਂ 29 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਤੈਅ ਕਰਵਾਈ ਸੀ ਪਰ ਵਿੱਤ ਮੰਤਰੀ ਵੱਲੋਂ ਮੀਟਿੰਗ ਨਹੀਂ ਕੀਤੀ ਗਈ।

Advertisement

ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਵਿੱਚ ਭਰਤੀ ਹੋਣ ਲਈ ਥੋਪੀ ਬੇਤੁਕੀ 55 ਫੀਸਦੀ ਅੰਕਾਂ ਦੀ ਸ਼ਰਤ ਨੂੰ ਮੁੱਢੋਂ ਰੱਦ ਕੀਤਾ ਜਾਵੇ, ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਘੱਟੋ-ਘੱਟ 15-18 ਹਜ਼ਾਰ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ, ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਅਤੇ ਉਪ ਵੈਦ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ, ਸਰੀਰਕ ਸਿੱਖਿਆ ਦੇ ਲੈਕਚਰਾਰ ਅਤੇ ਮਾਸਟਰ ਕੇਡਰ ਦੀ ਭਰਤੀ ਉਮਰ ਹੱਦ ਛੋਟ ਦੇ ਕੇ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਸਬ ਕਮੇਟੀ ਨਾਲ 13 ਅਗਸਤ ਦੀ ਮੀਟਿੰਗ ਤੈਅ ਕਰਵਾਈ ਗਈ, ਜਿਸ ਮਗਰੋਂ ਪ੍ਰਦਰਸ਼ਨਕਾਰੀਆਂ ਮਾਰਚ ਸਮਾਪਤ ਕਰ ਦਿੱਤਾ।

Advertisement

Advertisement
×