ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਨੇ ਲਾਇਆ ਜਾਮ

ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਨੇ ਲਾਇਆ ਜਾਮ

ਚਾਰ ਪ੍ਰਦਰਸ਼ਨਕਾਰੀਆਂ ਨੇ ਆਪਣੇ ’ਤੇ ਤੇਲ ਛਿੜਕਿਆ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਰੋਸ ਧਰਨੇ ਦੌਰਾਨ ਚਾਰ ਪ੍ਰਦਰਸ਼ਨਕਾਰੀਆਂ ਵੱਲੋਂ ਆਤਮਹੱਤਿਆ ਲਈ ਧਮਕਾਉਂਦਿਆਂ ਆਪਣੇ ਉਪਰ ਤੇਲ ਛਿੜਕ ਲਿਆ ਪਰ ਉਨ੍ਹਾਂ ਦੇ ਸਾਥੀਆਂ ਵੱਲੋਂ ਤੁਰੰਤ ਅਜਿਹਾ ਕਰਨ ਤੋਂ ਰੋਕ ਦਿੱਤਾ ਗਿਆ। ਇਨ੍ਹਾਂ ਵਿਚ ਦੋ ਪ੍ਰਦਰਸ਼ਨਕਾਰੀ ਲੜਕੀਆਂ ਅਤੇ ਦੋ ਲੜਕੇ ਸ਼ਾਮਲ ਸਨ।

ਗੁਰਦੀਪ ਸਿੰਘ ਲਾਲੀ

ਸੰਗਰੂਰ, 28 ਮਈ

ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੱਕੇ ਮੋਰਚੇ ’ਤੇ ਡਟੇ ਪੰਜਾਬ ਪੁਲੀਸ ਭਰਤੀ ਉਮੀਦਵਾਰ, ਕਰੋਨਾ ਯੋਧੇ ਨਰਸਾਂ ਅਤੇ ਡਰਾਈਵਰ ਭਰਤੀ ਉਮੀਦਵਾਰਾਂ ਵੱਲੋਂ ਪਟਿਆਲਾ ਬਾਈਪਾਸ ਬ੍ਰਿਜ ਨੇੜੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਉਪਰ ਸਿਖ਼ਰ ਦੁਪਹਿਰੇ ਕਹਿਰ ਦੀ ਗਰਮੀ ’ਚ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨਾਂ ਵੱਲੋਂ ਸੰਘਰਸ਼ ਦੀ ਹਮਾਇਤ ਕਰਦਿਆਂ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ। ਕਹਿਰ ਦੀ ਗਰਮੀ ਕਾਰਨ ਧਰਨੇ ਦੌਰਾਨ ਇੱਕ ਲੜਕੀ ਅਤੇ ਲੜਕਾ ਬੇਹੋਸ਼ ਹੋ ਗਏ ਸਨ ਜਿਨ੍ਹਾਂ ਨੂੰ ਸਾਥੀਆਂ ਵੱਲੋਂ ਖੁਦ ਹੀ ਸੰਭਾਲਿਆ ਗਿਆ ਪਰ ਐਬੂਲੈਂਸ ਆਉਣ ’ਤੇ ਉਨ੍ਹਾਂ ਸਿਵਲ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਚਾਰ ਹੋਰ ਨੌਜਵਾਨ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ’ਚ ਮਨਜਿੰਦਰ ਸਿੰਘ, ਅਮਨਦੀਪ ਸਿੰਘ, ਸੁਭਾਸ਼ ਕੁਮਾਰ ਅਤੇ ਕਰਨਪ੍ਰੀਤ ਕੌਰ ਸ਼ਾਮਲ ਹਨ। ਇਸ ਮੌਕੇ ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਦੇ ਪ੍ਰਮੁੱਖ ਆਗੂਆਂ ਜਗਦੀਪ ਸਿੰਘ, ਕਰੋਨਾ ਯੋਧੇ ਨਰਸਿੰਗ ਸਟਾਫ਼ ਦੀ ਪ੍ਰਮੁੱਖ ਆਗੂ ਸੰਦੀਪ ਕੌਰ ਅਤੇ ਡਰਾਈਵਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸੰਦੀਪ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ। ਪੰਜਾਬ ਪੁਲੀਸ ਭਰਤੀ ਉਮੀਦਵਾਰ ਜਗਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮਹੀਨੇ ਦੇ ਅੰਦਰ ਅੰਦਰ ਭਰਤੀ ਪ੍ਰਕਿਰਿਆ ਮੁਕੰਮਲ ਕਰਕੇ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਸੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਕਰੋਨਾ ਯੋਧੇ ਨਰਸਿੰਗ ਸਟਾਫ਼ ਆਗੂ ਸੰਦੀਪ ਕੌਰ ਨੇ ਕਿਹਾ ਕਿ 4 ਮਈ ਤੋਂ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਦਿਨ-ਰਾਤ ਪੰਜਾਬ ਦੀਆਂ ਧੀਆਂ ਧਰਨੇ ’ਤੇ ਬੈਠੀਆਂ ਹਨ ਪਰ ‘ਆਪ’ ਸਰਕਾਰ ਦੇ ਮੁੜ ਸੇਵਾਵਾਂ ਬਹਾਲ ਕਰਨ ਦੇ ਵਾਅਦੇ ਫੋਕੇ ਲਾਰੇ ਸਾਬਤ ਹੋ ਰਹੇ ਹਨ ਅਤੇ ਕੋਈ ਸੁਣਵਾਈ ਨਹੀਂ ਹੋ ਰਹੀ। ਸੰਨ 2016 ਦੀ ਡਰਾਈਵਰ ਭਰਤੀ ਉਮੀਦਵਾਰ ਆਗੂ ਸੰਦੀਪ ਸਿੰਘ ਨੇ ਕਿਹਾ ਕਿ ਉਹ 21 ਮਈ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਬੈਠੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਕਾਰਨ ਅੱਜ ਕੌਮੀ ਹਾਈਵੇਅ ਜਾਮ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਮੌਕੇ ’ਤੇ ਪ੍ਰਸ਼ਾਸਨ ਵੱਲੋਂ ਪੁੱਜੇ ਤਹਿਸੀਲਦਾਰ ਅਤੇ ਡੀਐੱਸਪੀ ਵੱਲੋਂ ਕੌਮੀ ਹਾਈਵੇਅ ’ਤੇ ਆਵਾਜਾਈ ਬਹਾਲ ਕਰਾਉਣ ਲਈ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਪਰ ਪ੍ਰਦਰਸ਼ਨਕਾਰੀ ਟੱਸ ਤੋਂ ਮੱਸ ਨਾ ਹੋਏ ਅਤੇ ਸਵੇਰੇ 11 ਵਜੇ ਤੋਂ ਕੌਮੀ ਹਾਈਵੇਅ ’ਤੇ ਚੱਲ ਰਿਹਾ ਰੋਸ ਧਰਨਾ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ।

ਚਾਰ ਪ੍ਰਦਰਸ਼ਨਕਾਰੀਆਂ ਨੇ ਆਪਣੇ ’ਤੇ ਤੇਲ ਛਿੜਕਿਆ

ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਰੋਸ ਧਰਨੇ ਦੌਰਾਨ ਚਾਰ ਪ੍ਰਦਰਸ਼ਨਕਾਰੀਆਂ ਵੱਲੋਂ ਆਤਮਹੱਤਿਆ ਲਈ ਧਮਕਾਉਂਦਿਆਂ ਆਪਣੇ ਉਪਰ ਤੇਲ ਛਿੜਕ ਲਿਆ ਪਰ ਉਨ੍ਹਾਂ ਦੇ ਸਾਥੀਆਂ ਵੱਲੋਂ ਤੁਰੰਤ ਅਜਿਹਾ ਕਰਨ ਤੋਂ ਰੋਕ ਦਿੱਤਾ ਗਿਆ। ਇਨ੍ਹਾਂ ਵਿਚ ਦੋ ਪ੍ਰਦਰਸ਼ਨਕਾਰੀ ਲੜਕੀਆਂ ਅਤੇ ਦੋ ਲੜਕੇ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All