DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖ਼ਰਾਬ ਮੌਸਮ ਦੇ ਬਾਵਜੂਦ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰ

ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਚੱਲ ਰਹੇ ਸੂਬਾ ਪੱਧਰੀ ਪੱਕੇ ਮੋਰਚੇ ’ਤੇ ਬੇਰੁਜ਼ਗਾਰ 95ਵੇਂ ਦਿਨ ਵੀ ਡਟੇ ਰਹੇ। ਬੇਰੁਜ਼ਗਾਰਾਂ ਨੂੰ ਪਿਛਲੇ ਦੋ ਦਿਨਾਂ ਤੋਂ ਜਿਥੇ ਖਰਾਬ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ...

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰ।
Advertisement

ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਚੱਲ ਰਹੇ ਸੂਬਾ ਪੱਧਰੀ ਪੱਕੇ ਮੋਰਚੇ ’ਤੇ ਬੇਰੁਜ਼ਗਾਰ 95ਵੇਂ ਦਿਨ ਵੀ ਡਟੇ ਰਹੇ। ਬੇਰੁਜ਼ਗਾਰਾਂ ਨੂੰ ਪਿਛਲੇ ਦੋ ਦਿਨਾਂ ਤੋਂ ਜਿਥੇ ਖਰਾਬ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਵੀ ਅਨੇਕਾਂ ਸਮੱਸਿਆਵਾਂ ਝੱਲਣੀਆਂ ਪਈਆਂ ਹਨ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਅਮਨ ਸੇਖਾ ਨੇ ਦੱਸਿਆ ਕਿ ਬੇਰੁਜ਼ਗਾਰਾਂ ਨੇ 25 ਦਸੰਬਰ 2025 ਤੋਂ ਡੀ ਸੀ ਦਫ਼ਤਰ ਅੱਗੇ ਸੂਬਾ ਪੱਧਰੀ ਪੱਕਾ ਮੋਰਚਾ ਲਗਾਇਆ ਹੋਇਆ ਹੈ ਜੋ ਕਿ 95ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਪਰ ਹਾਲੇ ਤੱਕ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਨਹੀਂ ਹੋਇਆ।

ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ 25 ਦਸੰਬਰ ਨੂੰ ਪੱਕਾ ਮੋਰਚਾ ਲਗਾਉਣ ਤੋਂ ਬਾਅਦ ਪੋਹ-ਮਾਘ ਮਹੀਨੇ ’ਚ ਕੜਾਕੇ ਦੀ ਠੰਢ ਵਿਚ ਬੇਰੁਜ਼ਗਾਰ ਦਿਨ-ਰਾਤ ਮੋਰਚੇ ਤ’ੇ ਡਟੇ ਰਹੇ ਅਤੇ ਤੇਜ਼ ਮੀਂਹ, ਝੱਖੜ ਹਨੇਰੀਆਂ ਦੇ ਮੌਸਮ ਦੀ ਮਾਰ ਵੀ ਪਈ ਪਰੰਤੂ ਸੰਘਰਸ਼ ਤੇ ਡਟੇ ਬੇਰੁਜ਼ਗਾਰਾਂ ਦੇ ਹੌਂਸਲੇ ਬੁਲੰਦ ਰਹੇ।

Advertisement

ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰਾਂ ਨੂੰ ਪੱਕੇ ਮੋਰਚੇ ਵਾਲੇ ਸਥਾਨ ’ਤੇ ਤੰਬੂ ਵਿਚ ਪਿਛਲੇ ਕਈ ਦਿਨਾਂ ਤੋਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨਾਂ ਤੋਂ ਬਿਜਲੀ ਸਪਲਾਈ ਦਾ ਮਾੜਾ ਹਾਲ ਹੈ ਕਿਉਂਕਿ ਡੀ ਸੀ ਕੰਪਲੈਕਸ ਰੋਡ ’ਤੇ ਬਿਜਲੀ ਦੇ ਪੰਜ ਖੰਭੇ ਟੁੱਟਣ ਕਾਰਨ ਸਪਲਾਈ ਪ੍ਰਭਾਵਿਤ ਹੋਈ ਸੀ ਅਤੇ ਬੇਰੁਜ਼ਗਾਰਾਂ ਨੂੰ ਰਾਤ ਭਰ ਬਗੈਰ ਬਿਜਲੀ ਤੋਂ ਹੀ ਬਿਤਾਉਣੀ ਪਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੱਕੇ ਮੋਰਚੇ ਦੇ 95 ਦਿਨਾਂ ਦੌਰਾਨ ਕਿਸੇ ਵੀ ਮੰਤਰੀ, ਵਿਧਾਇਕ ਜਾਂ ਸਰਕਾਰੀ ਨੁਮਾਇੰਦੇ ਨੇ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ ਗਈ। ਤਿੱਖੇ ਰੋਸ ਪ੍ਰਦਰਸ਼ਨਾਂ ਦੌਰਾਨ ਹੀ ਮੀਟਿੰਗਾਂ ਤੈਅ ਹੋਈਆਂ ਹਨ। ਹੁਣ 9 ਅਪਰੈਲ ਨੂੰ ਸਿੱਖਿਆ ਸਕੱਤਰ ਅਤੇ ਸਿਹਤ ਸਕੱਤਰ ਨਾਲ ਪੈਨਲ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਮਾਸਟਰ ਕੇਡਰ ਵਿਚ ਥੋਪੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਖਤਮ ਕਰਾਉਣ, ਉਮਰ ਹੱਦ ਵਿਚ ਛੋਟ ਦੇਣ, ਮਾਸਟਰ ਕੇਡਰ, ਲੈਕਚਰਾਰ ਦੇ ਵਿਸ਼ਿਆਂ ਦੀਆਂ ਖਾਲੀ ਅਸਾਮੀਆਂ ਜਾਰੀ ਕਰਾਉਣ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ,ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ, ਸਰੀਰਕ ਸਿੱਖਿਆ ਦੀਆਂ ਲੈਕਚਰਾਰ, ਮਾਸਟਰ ਕੇਡਰ ਅਤੇ ਪ੍ਰਾਇਮਰੀ ਪੱਧਰ ਦੀਆਂ ਅਸਾਮੀਆਂ ਜਾਰੀ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਜੇਕਰ 9 ਅਪਰੈਲ ਦੀ ਮੀਟਿੰਗ ’ਚ ਮੰਗਾਂ ਨਾ ਮੰਨੀਆਂ ਤਾਂ 12 ਅਪਰੈਲ ਨੂੰ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Advertisement

Advertisement
×