ਬੇਰੁਜ਼ਗਾਰਾਂ ਵਲੋਂ ਕਾਲੇ ਝੰਡਿਆਂ ਨਾਲ ਰੋਸ ਮਾਰਚ

ਬੇਰੁਜ਼ਗਾਰਾਂ ਵਲੋਂ ਕਾਲੇ ਝੰਡਿਆਂ ਨਾਲ ਰੋਸ ਮਾਰਚ

ਬੇਰੁਜ਼ਗਾਰ ਅਧਿਆਪਕ ਸੰਗਰੂਰ ਵਿੱਚ ਰੋਸ ਮਾਰਚ ਕਰਦੇ ਹੋਏ।

ਨਿਜੀ ਪੱਤਰ ਪ੍ਰੇਰਕ

ਸੰਗਰੂਰ, 27 ਜਨਵਰੀ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇੱਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰਾਂ ਵਲੋਂ ਸ਼ਹਿਰ ਵਿੱਚ ਕਾਲੇ ਝੰਡਿਆਂ ਨਾਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਵਿੱਚ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇ ਵਾਅਦੇ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ।ਬੇਰੁਜ਼ਗਾਰ ਪਿਛਲੇ 28 ਦਿਨਾਂ ਤੋਂ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਈਂ ਬੈਠੇ ਹਨ ਜਦੋਂ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਇਥੇ ਡੀਸੀ ਕੰਪਲੈਕਸ ਅੱਗੇ 24 ਦਿਨਾਂ ਤੋਂ ਡਟੇ ਹੋਏ ਹਨ। ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਬੇਰੁਜ਼ਗਾਰ ਇਥੇ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਇਕੱਠੇ ਹੋਏ ਜਿਥੋਂ ਸ਼ਹਿਰ ਵਿੱਚ ਕਾਲੇ ਝੰਡਿਆਂ ਨਾਲ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਪੁੱਜ ਕੇ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇ ਵਾਅਦੇ ਫ਼ੂਕੇ ਗਏ। ਇਸ ਮੌਕੇ ਬੇਰੁਜ਼ਗਾਰ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਕ੍ਰਿਸ਼ਨ ਸਿੰਘ ਨਾਭਾ, ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਬੇਰੁਜ਼ਗਾਰਾਂ ਲਈ ਗਣਤੰਤਰ ਦਿਵਸ ਦੇ ਕੋਈ ਮਾਅਨੇ ਨਹੀਂ ਰਹਿ ਜਾਂਦੇ ਕਿਉਂਕਿ ਪੰਜਾਬ ਦੀ ਪੜ੍ਹੀ ਲਿਖੀ ਜਵਾਨੀ ਰੁਜ਼ਗਾਰ ਲਈ ਸੜਕਾਂ ’ਤੇ ਰੁਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਬੇਰੁਜ਼ਗਾਰਾਂ ਦੇ ਮਸਲੇ ਹੱਲ ਲਈ ਮੀਟਿੰਗ ਸੱਦਣ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰਾਂ ਵਲੋਂ 31 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਵੱਡੀ ਤਾਦਾਦ ’ਚ ਬੇਰੁਜ਼ਗਾਰ ਅਤੇ ਭਰਾਤਰੀ ਜਥੇਬੰਦੀਆਂ ਦੇ ਕਾਰਕੁੰਨ ਸ਼ਮੂਲੀਅਤ ਕਰਨਗੇ। ਇਸ ਮੌਕੇ ਸਸ਼ਪਾਲ ਸਿੰਘ, ਗਗਨਦੀਪ ਕੌਰ ਗਰੇਵਾਲ, ਰਣਬੀਰ ਸਿੰਘ ਨਦਾਮਪੁਰ, ਅਮਨ ਸੇਖਾ, ਕੁਲਵੰਤ ਸਿੰਘ ਲੌਂਗੋਵਾਲ, ਪੰਜਾ ਸਿੰਘ ਅਤੇ ਸਵਰਨ ਸਿੰਘ ਫਿਰੋਜ਼ਪੁਰ, ਗੁਰਪ੍ਰੀਤ ਕੌਰ ਗਾਜੀਪੁਰ, ਸੁਖਵਿੰਦਰ ਕੌਰ ਪਾਤੜਾ, ਜਸਮੀਨ ਕੌਰ ਮੰਗਵਾਲ, ਪ੍ਰਿਤਪਾਲ ਕੌਰ ਸੰਗਰੂਰ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੁੰਦਰ ਰਾਮ, ਮਨਦੀਪ ਸੁਨਾਮ, ਗੋਲਡੀ ਸੁਨਾਮ, ਮਜ਼ਦੂਰ ਮੁਕਤੀ ਮੋਰਚੇ ਵੱਲੋਂ ਗੋਬਿੰਦ ਛਾਜਲੀ ਆਦਿ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All