ਦਿੱਲੀ-ਲੁਧਿਆਣਾ ਹਾਈਵੇਅ ’ਤੇ ਡਟੇ ਬੇਰੁਜ਼ਗਾਰ ਪੀਟੀਆਈ ਅਧਿਆਪਕ

ਦਿੱਲੀ-ਲੁਧਿਆਣਾ ਹਾਈਵੇਅ ’ਤੇ ਡਟੇ ਬੇਰੁਜ਼ਗਾਰ ਪੀਟੀਆਈ ਅਧਿਆਪਕ

ਸੰਗਰੂਰ ਵਿਚ ਬੇਰੁਜ਼ਗਾਰ ਪੀਟੀਆਈ ਅਧਿਆਪਕ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 18 ਸਤੰਬਰ

ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦਾ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇੱਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਮੁੱਖ ਚੌਕ ਵਿਚ ਲਾਇਆ ਪੱਕਾ ਧਰਨਾ ਲਗਾਤਾਰ 28ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀ ਬੇਰੁਜ਼ਗਾਰਾਂ ਵੱਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸੜਕਾਂ ’ਤੇ ਰੁਲ ਰਹੇ ਪੰਜਾਬ ਦੇ ਲੋੜਵੰਦ ਬੇਰੁਜ਼ਗਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਸਰਕਾਰ ਆਪਣਿਆਂ ਨੂੰ ਨੌਕਰੀਆਂ ਵੰਡ ਰਹੀ ਹੈ।

ਇਸ ਮੌਕੇ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਅਮਨਦੀਪ ਕੰਬੋਜ ਅਤੇ ਮੀਤ ਪ੍ਰਧਾਨ ਗੋਬਿੰਦ ਬਿੱਲਾ ਨੇ ਕਿਹਾ ਕਿ ਪੀਟੀਆਈ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ ਨਾਲ ਕਈ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਮੀਟਿੰਗਾਂ ਵਿਚ ਸਿਵਾਏ ਲਾਰਿਆਂ ਤੋਂ ਕੁੱਝ ਪੱਲੇ ਨਹੀਂ ਪਾਇਆ ਗਿਆ ਪਰ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇ ਦਿੱਤੀ ਗਈ ਹੈ। ਅਜਿਹੀ ਵਿਤਕਰੇਬਾਜ਼ੀ ਕਾਰਨ ਬੇਰੁਜ਼ਗਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਲੋਕ ਮਾਰੂ ਨੀਤੀਆਂ ਕਾਰਨ ਲੋੜਵੰਦ ਬੇਰੁਜ਼ਗਾਰਾਂ ਨੂੰ ਸੜਕਾਂ ਉੱਪਰ ਰੁਲਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜ ਹਜ਼ਾਰ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਪ੍ਰਾਇਮਰੀ ਤੋਂ ਮਿਡਲ ਤਕ ਸਾਰੇ ਸਕੂਲਾਂ ’ਚ ਪੀਟੀਆਈ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ, ਸਰੀਰਕ ਸਿੱਖਿਆ ਦਾ ਵਿਸ਼ਾ ਹਰ ਜਮਾਤ ਲਈ ਲਾਜ਼ਮੀ ਕੀਤਾ ਜਾਵੇ ਅਤੇ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰੀਰਕ ਸਿੱਖਿਆ ਅਧਿਆਪਕ ਭਰਤੀ ਕੀਤੇ ਜਾਣ।

ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਮੌਕੇ ਮੀਤ ਪ੍ਰਧਾਨ ਅਮਨਦੀਪ ਕੌਰ, ਸੁਮਨ, ਗੁਰਮੀਤ ਚਹਿਲ, ਸੰਦੀਪ ਕੁਮਾਰ, ਸੁਖਵਿੰਦਰ ਸਿੰਘ,ਹਰਵਿੰਦਰ ਸਿੰਘ, ਗੋਗੀ ਮਾਨ, ਭਰਤ ਭੂਸ਼ਣ, ਗੁਰਸੇਵਕ ਸਿੰਘ ਆਦਿ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All