ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਅਗਸਤ
ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਥੇ ਦਿੱਲੀ-ਲੁਧਿਆਣਾ ਹਾਈਵੇ ’ਤੇ ਸਥਿੱਤ ਮੁੱਖ ਚੌਕ ਵਿਚ ਲਾਇਆ ਪੱਕਾ ਧਰਨਾ ਲਗਾਤਾਰ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਕਿਸਾਨ ਆਗੂਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋ ਚੌਕ ਵਿਚ ਖੜ੍ਹਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਲਕੇ 26 ਅਗਸਤ ਨੂੰ ਸਿੱਖਿਆ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ। ਇਸ ਮੌਕੇ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਜਨਰਲ ਸਕੱਤਰ ਅਮਨਦੀਪ ਕੰਬੋਜ਼ ਨੇ ਸੰਬੋਧਨ ਕੀਤਾ। ਇਸ ਮੌਕੇ ਸੁਮਨ, ਵੀਰ ਸਿੰਘ, ਗੋਬਿੰਦ ਬਿੱਲਾ, ਸ਼ਮਸੇਰ ਸਿੰਘ, ਗੁਰਮੀਤ ਸਿੰਘ ਮਾਨਸਾ, ਮਹਿੰਦਰਪਾਲ, ਸੰਦੀਪ, ਰਾਜਵਿੰਦਰ ਸਿੰਘ, ਗੁਰਮੇਲ, ਗੁਰਪ੍ਰੀਤ, ਵਰਿੰਦਰ ਸਿੰਘ ਬਠਿੰਡਾ , ਬਲਜਿੰਦਰ ਸਿੰਘ ਮੋਗਾ , ਅਵਤਾਰ ਸਿੰਘ, ਹਰਮਨ , ਯਾਦਵਿੰਦਰ, ਕੁਲਵਿੰਦਰ, ਸੰਦੀਪ ਸਿੰਘ, ਅਤਿੰਦਰ ਸਗਨ, ਕਿਸਾਨ ਆਗੂ ਗੋਬਿੰਦਰ ਸਿੰਘ ਮੰਗਵਾਲ, ਗੁਰਦੀਪ ਸਿੰਘ, ਜਗਤਾਰ ਸਿੰਘ ਅਤਵਾਰ ਸਿੰਘ ਸ਼ਾਮਲ ਸਨ।