ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਹਾਈਵੇਅ ’ਤੇ ਧਰਨਾ

ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਹਾਈਵੇਅ ’ਤੇ ਧਰਨਾ

ਦਿੱਲੀ-ਲੁਧਿਆਣਾ ਹਾਈਵੇਅ ਉਪਰ  ਨਾਅਰੇਬਾਜ਼ੀ ਕਰਦੇ ਬੇਰੁਜ਼ਗਾਰ ਪੀਟੀਆਈ ਅਧਿਆਪਕ।

ਗੁਰਦੀਪ ਸਿੰਘ ਲਾਲੀ

ਸੰਗਰੂਰ, 27 ਫਰਵਰੀ

ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਇਥੇ ਦਿੱਲੀ-ਲੁਧਿਆਣਾ ਹਾਈਵੇਅ ਉਪਰ ਸਥਿਤ ਭਗਵਾਨ ਮਹਾਂਵੀਰ ਚੌਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਉਪਰ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਬੇਰੁਜ਼ਗਾਰ ਪੀਟੀਆਈ ਅਧਿਆਪਕ ਨਵੀਂ ਭਰਤੀ ਕਰਨ ਦੀ ਜਗ੍ਹਾਂ ਮਿਡਲ ਸਕੂਲਾਂ ਤੋਂ ਅਸਾਮੀਆਂ ਬਲਾਕਾਂ ਵਿਚ ਤਬਦੀਲ ਕਰਨ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਦੇਣ ਦਾ ਫੈਸਲਾ ਲਾਗੂ ਨਾ ਕਰਨ ਤੋਂ ਖਫ਼ਾ ਸਨ। ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਪੀਟੀਆਈ ਅਧਿਆਪਕ ਸਥਾਨਕ ਭਗਵਾਨ ਮਹਾਂਵੀਰ ਚੌਕ ਵਿੱਚ ਪੁੱਜੇ ਜਿਥੇ ਰੋਸ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸਕੱਤਰ ਅਮਨਦੀਪ ਕੰਬੋਜ਼ ਨੇ ਕਿਹਾ ਕਿ ਪੀ ਟੀ ਆਈ ਅਧਿਆਪਕ ਪਿਛਲੇ ਕਾਫੀ ਸਮੇਂ ਤੋਂ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਪੀ ਟੀ ਆਈ ਅਧਿਆਪਕਾਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ।  ਇਸ ਮੌਕੇ ਦਵਿੰਦਰ ਕੁਮਾਰ, ਭੁਪਿੰਦਰ ਸਿੰਘ, ਅਰੁਣ ਕੁਮਾਰ, ਅਮਨਦੀਪ ਕੌਰ ਮੌਜੂਦ ਸਨ। 

ਜਲ ਸਰੋਤ ਵਿਭਾਗ ਦੇ ਪੁਨਰਗਠਨ ਖਿਲਾਫ਼ ਮੁਜ਼ਾਹਰਾ

ਪਟਿਆਲਾ, 27 ਫਰਵਰੀ(ਸਰਬਜੀਤ ਸਿੰਘ ਭੰਗੂ): ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੇ ਕੀਤੇ ਪੁਨਰਗਠਨ ਦੇ ਖਿਲਾਫ਼ ਪੀ.ਡਬਲਿਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਪਟਿਆਲਾ ਵੱਲੋਂ ਜ਼ੋਨ ਪ੍ਰਧਾਨ ਜਸਵੀਰ ਸਿੰਘ ਖੋਖਰ ਦੀ ਅਗਵਾਈ ਹੇਠਾਂ ਇਥੇ ਬੀ.ਐੱਮ.ਐੱਲ. ਕੰਪਲੈਕਸ ਵਿੱਚ ਰੋਸ ਰੈਲੀ ਕੀਤੀ ਗਈ ਜਿਸ ਮਗਰੋਂ ਵਿਭਾਗ ਦੇ ਆਈ.ਬੀ.ਸਰਕਲ ਨਾਭਾ ਰੋਡ ਤੱਕ ਝੰਡਿਆਂ ਅਤੇ ਬੈਨਰਾਂ ਨਾਲ ਲੈਸ ਹੋ ਕੇ ਮੁਲਾਜ਼ਮਾਂ ਨੇ ਝੰਡਾ ਮਾਰਚ ਵੀ ਕੀਤਾ। ਇਸ ਰੈਲੀ ਦੀ ਅਗਵਾਈ ਕਰਨ ਵਾਲ਼ਿਆਂ  ਵਿਚ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਲਹਿਰਾ, ਰਾਜਿੰਦਰ ਸਿੰਘ ਧਾਲੀਵਾਲ ਤੇ ਸੁਖਬੀਰ ਸਿੰਘ ਦਿਆਲਪੁਰਾ ਵੀ ਸ਼ਾਮਲ ਸਨ।  ਰੋਸ ਰੈਲੀ ਨੂੰ ਜ਼ੋਨ  ਪ੍ਰਧਾਨ ਜਸਵੀਰ ਸਮੇਤ ਸੂਬਾ ਪ੍ਰਧਾਨ ਦਰਸ਼ਨ ਸਿੰਘ ਬੇਲੂਮਾਜਰਾ, ਜੋਨ ਜਨਰਲ ਸਕੱਤਰ ਲਖਵਿੰਦਰ ਸਿੰਘ ਖਾਨਪੁਰ, ਚੇਅਰਮੈਨ ਦਰਸ਼ਨ ਸਿੰਘ ਰੋਗਲਾ, ਬਲਵਿੰਦਰ ਸਿੰਘ ਮੰਡੋਲੀ, ਹਰਬੀਰ ਸਿੰਘ ਸੁਨਾਮ, ਪ੍ਰਕਾਸ਼ ਸਿੰਘ, ਰਾਜਿੰਦਰ ਸਿੰਘ ਭੱਟੀ, ਦਰਸ਼ਨ ਸਿੰਘ ਰੋਹਟੀਤੇ ਰਣਇੰਦਰ ਦਿਆਲਪੁਰਾ ਆਦਿ ਨੇ ਵੀ ਸੰਬੋਧਨ ਕੀਤਾ। ਸ੍ਰੀ ਬੇਲੂਮਾਜਰਾ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਫੈਸਲਾ ਵਾਪਸ ਨਾ ਲਿਆ, ਅਗਲੇ ਦਿਨਾਂ ਵਿਚ ਹੋਰ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All