ਬੇਰੁਜ਼ਗਾਰ ਅਧਿਆਪਕਾਂ ਵਲੋਂ ਦਿੱਲੀ-ਲੁਧਿਆਣਾ ਮਾਰਗ ਜਾਮ

ਬੇਰੁਜ਼ਗਾਰ ਅਧਿਆਪਕਾਂ ਵਲੋਂ ਦਿੱਲੀ-ਲੁਧਿਆਣਾ ਮਾਰਗ ਜਾਮ

ਸੰਗਰੂਰ ’ਚ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ

ਸੰਗਰੂਰ, 22 ਅਕਤੂਬਰ

ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕਾਂ ਵਲੋਂ ਇਥੇ ਦਿੱਲੀ-ਲੁਧਿਆਣਾ ਹਾਈਵੇਅ ਉਪਰ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕ ਇਥੇ ਸਿਵਲ ਹਸਪਤਾਲ ਨੇੜੇ ਪਾਣੀ ਵਾਲੀ ਟੈਂਕੀ ਨਜ਼ਦੀਕ ਪੱਕੇ ਮੋਰਚੇ ’ਤੇ ਡਟੇ ਹਨ ਜਿਥੇ ਬੇਰੁਜ਼ਗਾਰ ਅਧਿਆਪਕ ਟੈਂਕੀ ਉਪਰ 63 ਦਿਨਾਂ ਤੋਂ ਡਟਿਆ ਹੋਇਆ ਹੈ।

ਰੋਸ ਪ੍ਰਦਰਸ਼ਨ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਭਾਵੇਂ ਕਾਂਗਰਸ ਸਰਕਾਰ ਦੇ ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਬੇਰੁਜ਼ਗਾਰ ਯੂਨੀਅਨ ਨਾਲ ਕੋਈ ਮੀਟਿੰਗ ਨਹੀਂ ਕੀਤੀ ਪਰੰਤੂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਤੋਂ ਉਮੀਦ ਜਾਗੀ ਹੈ ਕਿ ਉਹ ਬੇਰੁਜ਼ਗਾਰਾਂ ਦੀ ਮੰਗ ਵੱਲ ਗੌਰ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜਾ ਜਬਰ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਉਪਰ ਪਹਿਲਾਂ ਪਟਿਆਲਾ ਦੇ ਮੋਤੀ ਮਹਿਲ ਅੱਗੇ ਹੁੰਦਾ ਸੀ ਓਹੀ ਪੁਲੀਸ ਜਬਰ ਹੁਣ ਮੋਰਿੰਡਾ ਵਿਖੇ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਵੇਂ ਮੁੱਖ ਮੰਤਰੀ ਵੀ ਹੌਲੀ ਹੌਲੀ ਕੈਪਟਨ ਅਮਰਿੰਦਰ ਸਿੰਘ ਦੇ ਰਾਹ ’ਤੇ ਚੱਲਣ ਲੱਗੇ ਹਨ ਅਤੇ ਮੀਟਿੰਗਾਂ ਦੇ ਲਾਰੇ ਲਗਾਉਣ ਵਿਚ ਮਾਹਿਰ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੀਟਿੰਗਾਂ ਦਾ ਦਿੱਤਾ ਭਰੋਸਾ ਲਾਰਾ ਸਾਬਤ ਹੋ ਚੁੱਕਿਆ ਹੈ। ਇਹੋ ਡਰ ਹੁਣ ਯੂਨੀਅਨ ਨੂੰ ਸਤਾ ਰਿਹਾ ਹੈ ਕਿ ਕਿਤੇ 25 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਪੈਨਲ ਮੀਟਿੰਗ ਕਿਤੇ ਮੁਲਤਵੀ ਨਾ ਕਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਨੇ 12 ਅਕਤੂਬਰ ਦੀ ਪੈਨਲ ਮੀਟਿੰਗ ਦੌਰਾਨ ਮੰਗਾਂ ਦਾ ਹੱਲ ਕਰਨ ਬਾਰੇ ਕਰੀਬ ਦਸ ਦਿਨਾਂ ਦੀ ਮੋਹਲਤ ਮੰਗੀ ਸੀ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਪਰੰਤੂ ਹੁਣ ਵਾਅਦਾ ਪੂਰਾ ਕਰਨ ਤੋਂ ਟਾਲੇ ਵੱਟੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਬੇਰੁਜ਼ਗਾਰ ਅਧਿਆਪਕ ਜਲੰਧਰ ਵੱਲ ਕੂਚ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਵਿਸ਼ੇ ਦੀਆਂ 9 ਹਜ਼ਾਰ ਅਸਾਮੀਆਂ ਸਮੇਤ ਕੁੱਲ 18 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਇਸ ਮੌਕੇ ਬਲਕਾਰ ਸਿੰਘ ਮਘਾਨੀਆਂ, ਚਰਨਜੀਤ ਕੌਰ, ਇੰਦਰਜੀਤ ਕੌਰ, ਸਿਮਰਜੀਤ ਕੌਰ, ਵੀਰਪਾਲ ਕੌਰ, ਕੁਲਵਿੰਦਰ ਕੌਰ, ਬਲਕਾਰ ਬੁਢਲਾਡਾ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All