ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਇੱਥੇ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰ 24 ਮਈ ਨੂੰ ਸ਼ਹਿਰ ਵਿਚ ‘ਬੇਰੁਜ਼ਗਾਰਾਂ ਦੀ ਸੱਥ’ ਲਾ ਕੇ ਮੁੱਖ ਮੰਤਰੀ ਨੂੰ ਰੁਜ਼ਗਾਰ ਵਾਲ਼ੇ ਮੁੱਦੇ ’ਤੇ ਬਹਿਸ ਲਈ ਸੱਦਾ ਦੇਣਗੇ। ਇਥੇ ਪੱਕੇ ਮੋਰਚੇ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਬੀਤੀ 25 ਦਸੰਬਰ 2025 ਤੋਂ ਬੇਰੁਜ਼ਗਾਰ ਮੁੱਖ ਮੰਤਰੀ ਦੇ ਸ਼ਹਿਰ ਵਿਚ ਪੱਕੇ ਮੋਰਚੇ ’ਤੇ ਬੈਠੇ ਹਨ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਲਈ ਖ਼ਫ਼ਾ ਹੋਏ ਬੇਰੁਜ਼ਗਾਰ 24 ਮਈ ਨੂੰ ਆਪਣੀ ‘ਬੇਰੁਜ਼ਗਾਰਾਂ ਦੀ ਸੱਥ’ ਲਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹਿਸ ਲਈ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਕ੍ਰਾਂਤੀ ਮਹਿਜ਼ ਪ੍ਰਚਾਰ ਤੱਕ ਸੀਮਤ ਹੈ, ਜ਼ਮੀਨੀ ਪੱਧਰ ਉੱਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਵਾ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਨਵੀਂ ਅਸਾਮੀ ਨਹੀਂ ਕੱਢੀ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਲੈਕਚਰਾਰ, ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਪਈਆਂ ਅਸਾਮੀਆਂ ਜਾਰੀ ਕਰਵਾਉਣ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫ਼ੀਸਦ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰਵਾਉਣ, ਉਮਰ ਹੱਦ ਛੋਟ ਲੈਣ, ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਕਰਨਗੇ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

