ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ
ਪਿੰਡ ਜਲੂਰ ਦੇ ਗੁਰਦੁਆਰਾ ਭਗਤ ਧੰਨਾ ਜੀ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਸਾਥੀ ਜਥੇਬੰਦੀਆਂ ਦੀ ਮੀਟਿੰਗ ਬਲਵੀਰ ਜਲੂਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਸਾਂਝੇ ਤੌਰ ’ਤੇ ਮਨਾਉਣ ਦਾ...
Advertisement
ਪਿੰਡ ਜਲੂਰ ਦੇ ਗੁਰਦੁਆਰਾ ਭਗਤ ਧੰਨਾ ਜੀ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਸਾਥੀ ਜਥੇਬੰਦੀਆਂ ਦੀ ਮੀਟਿੰਗ ਬਲਵੀਰ ਜਲੂਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਸਾਂਝੇ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਨਮਦਿਨ ਮਨਾਉਣ ਦਾ ਭਾਵ ਉਨ੍ਹਾਂ ਦਾ ਇਨਕਲਾਬੀ ਸੁਨੇਹਾ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਉਣਾ ਹੈ। ਮੀਟਿੰਗ ਵਿੱਚ ਹਰਵਿੰਦਰ ਸਿੰਘ ਲਦਾਲ, ਜੰਟਾ ਸਿੰਘ ਲਦਾਲ, ਜਸਬੀਰ ਸਿੰਘ ਮੈਦੇਵਾਸ ਤੇ ਲਾਭ ਸਿੰਘ ਗੁਰਨੇ ਆਦਿ ਹਾਜ਼ਰ ਸਨ।
Advertisement
Advertisement