ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਇਕਾਈਆਂ ਕਾਇਮ
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਉਂਦੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਬਲਾਕ ਪੱਧਰੀ ਇਕਾਈਆਂ ਕਾਇਮ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਆਗੂ ਸੁਖਪਾਲ ਮਾਣਕ ਕਣਕਵਾਲੀਆ ਨੇ ਦੱਸਿਆ ਕਿ ਸੁਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਪਿੰਡ ਛਾਜਲੀ ਵਿੱਚ ਛਾਜਲੀ ਬੀ ਅਤੇ ਛਾਜਲੀ ਸੀ ਇਕਾਈਆਂ ਕਾਇਮ ਕਰਦਿਆਂ ਉਨ੍ਹਾਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮਾਣਕ ਨੇ ਦੱਸਿਆ ਕਿ ਸੁਨਾਮ ਬਲਾਕ ਦੇ ਲਗਭਗ 35 ਵਿੱਚੋਂ 15 ਪਿੰਡਾਂ ਦੀ ਚੋਣ ਮੁਕੰਮਲ ਹੋ ਚੁੱਕੀ ਹੈ ਤੇ ਬਾਕੀ ਰਹਿੰਦੇ ਪਿੰਡਾਂ ਦੀਆਂ ਚੋਣਾਂ ਵੀ ਜਲਦੀ ਕੀਤੀਆਂ ਜਾਣਗੀਆਂ। ਅੱਜ ਹੋਈਆਂ ਚੋਣ ਪ੍ਰਕਿਰਿਆਵਾਂ ਵਿੱਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਛਾਜਲੀ ਇਕਾਈ ਬੀ ਲਈ ਪ੍ਰਧਾਨ ਗੁਰਸੇਵਕ ਸਿੰਘ, ਮੀਤ ਪ੍ਰਧਾਨ ਨਾਜਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ, ਖਜ਼ਾਨਚੀ ਸ਼ਮਸ਼ੇਰ ਸਿੰਘ, ਸੈਕਟਰੀ ਕੁਲਵਿੰਦਰ ਸਿੰਘ, ਪ੍ਰਚਾਰ ਸਕੱਤਰ ਅੰਤਰ ਸਿੰਘ, ਸੰਗਠਨ ਸਕੱਤਰ ਸੁਰਜਨ ਸਿੰਘ ਅਤੇ ਸਲਾਹਕਾਰ ਭੁਪਿੰਦਰ ਨੂੰ ਚੁਣਿਆ ਗਿਆ। ਇਸੇ ਤਰ੍ਹਾਂ ਇਕਾਈ ਸੀ ਲਈ ਮਿੱਠੂ ਸਿੰਘ ਨੂੰ ਪ੍ਰਧਾਨ ਜੋਗਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਨੂੰ ਮੀਤ ਪ੍ਰਧਾਨ, ਅਵਤਾਰ ਸਿੰਘ ਨੂੰ ਖਜ਼ਾਨਚੀ, ਬਿੰਦਰ ਸਿੰਘ ਨੂੰ ਪ੍ਰਚਾਰ ਸਕੱਤਰ, ਅਮਰੀਕ ਸਿੰਘ ਨੂੰ ਸੰਗਠਨ ਸਕੱਤਰ, ਜਸਵੰਤ ਗੋਲਡੀ ਨੂੰ ਮੁੱਖ ਸਲਾਹਕਾਰ, ਗੁਲਾਬ ਸਿੰਘ ਨੂੰ ਸਲਾਹਕਾਰ ਅਤੇ ਭੋਲਾ ਸਿੰਘ ਨੂੰ ਮੈਂਬਰ ਚੁਣ ਲਿਆ ਗਿਆ।