ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 30 ਤੱਕ ਕੀਤਾ ਜਾ ਸਕਦੇ ਹੈ ਅਪਲਾਈ
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਅਧੀਨ ਵਜ਼ੀਫ਼ਾ ਲੈਣ ਦੇ ਚਾਹਵਾਨ ਵਿਦਿਆਰਥੀ 30 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਦੀ ਸਾਲਾਨਾ ਆਮਦਨ...
Advertisement
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਅਧੀਨ ਵਜ਼ੀਫ਼ਾ ਲੈਣ ਦੇ ਚਾਹਵਾਨ ਵਿਦਿਆਰਥੀ 30 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਦੀ ਸਾਲਾਨਾ ਆਮਦਨ 2.50 ਲੱਖ ਤੋਂ ਘੱਟ ਹੈ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿੱਚ ਉਚੇਰੀ ਵਿੱਦਿਆ ਲੈਣ ਲਈ ਵਜ਼ੀਫ਼ੇ ਦੇ ਯੋਗ ਹਨ, ਉਹ ਵਿਦਿਆਰਥੀ ਡਾ. ਅੰਬੇਡਕਰ ਪੋਰਟਲ ’ਤੇ ਫਰੀਸ਼ਿਪ ਕਾਰਡ ਆਨਲਾਈਨ ਅਪਲਾਈ ਕਰ ਸਕਦੇ ਹਨ। ਅਨੁਸੂਚਿਤ ਜਾਤੀ ਨਾਲ ਸਬੰਧਤ (ਨਵੇਂ ਤੇ ਨਵਿਆਉਣਯੋਗ) ਵਿਦਿਆਰਥੀਆਂ ਲਈ ਭਲਾਈ ਵਿਭਾਗ ਦੀ ਵੈੱਬਸਾਈਟ www.scholarships.gov.in ’ਤੇ ਅਪਲਾਈ ਕੀਤਾ ਜਾ ਸਕਦਾ ਹੈ।
Advertisement
Advertisement