ਸੀਵਰੇਜ ਓਵਰਫਲੋਅ ਹੋਣ ਕਾਰਨ ਲੋਕ ਪ੍ਰੇਸ਼ਾਨ

ਸੀਵਰੇਜ ਓਵਰਫਲੋਅ ਹੋਣ ਕਾਰਨ ਲੋਕ ਪ੍ਰੇਸ਼ਾਨ

ਸੀਵਰੇਜ ਓਵਰਫਲੋਅ ਹੋਣ ਕਾਰਨ ਗਲੀ ਵਿੱਚ ਭਰਿਆ ਪਾਣੀ।

ਖੇਤਰੀ ਪ੍ਰਤੀਨਿਧ
ਧੂਰੀ, 29 ਜੂਨ

ਸ਼ਹਿਰ ਦੀ ਨਵੀਂ ਟੈਲੀਫੋਨ ਐਕਸਚੇਂਜ ਵਾਲੇ ਇਲਾਕੇ ਵਿਚ ਸੜਕ ਉਸਾਰੀ ਸਮੇਂ ਸੀਵਰੇਜ ਦੇ ਢੱਕਣਾਂ ਉੱਪਰ ਹੀ ਪੀਸੀ ਪਾ ਦਿੱਤਾ ਗਿਆ ਸੀ। ਇਸ ਕਾਰਨ ਹੁਣ ਸੀਵਰੇਜ ਬੰਦ ਹੋਣ ’ਤੇ ਇੱਥੋਂ ਲੋਕ ਪ੍ਰੇਸ਼ਾਨ ਹਨ। ਸੀਵਰੇਜ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੈਨ ਹੋਲ ਦਾ ਢੱਕਣ ਲੱਭਣ ਲਈ ਮਿਹਨਤ ਕਰਦੇ ਦੇਖੇ ਗਏ।

ਇਸ ਸਬੰਧੀ ਮੁਹੱਲਾ ਵਾਸੀ ਨਰਪਿੰਦਰ ਸਿੰਘ ਬਾਂਟੂ ਸੋਢੀ, ਹਨੀ ਲੋਮਸ਼, ਜਸਪਾਲ ਸਿੰਘ ਸਿੱਧੂ ਤੇ ਹਰਬੰਸ ਸਿੰਘ ਸੋਢੀ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਗੰਦੇ ਪਾਣੀ ਦਾ ਨਿਕਾਸ ਨਹੀਂ ਹੋ ਰਿਹਾ। ਇਹ ਪਾਣੀ ਓਵਰਫਲੋਅ ਹੋ ਕੇ ਗਲੀਆਂ ਵਿੱਚ ਖੜ੍ਹ ਰਿਹਾ ਹੈ।

ਇਸ ਸਬੰਧੀ ਸੀਵਰੇਜ ਬੋਰਡ ਦੇ ਐਸਡੀਓ ਪਰਮਿੰਦਰ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸੜਕ ਬਣਾਉਣ ਸਮੇਂ ਸੀਵਰੇਜ ਦੇ ਮੈਨ ਹੋਲਾਂ ਦੇ ਢੱਕਣ ਹੇਠਾਂ ਦਬਣ ਕਾਰਨ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਲਿਆ ਜਾਵੇਗਾ। ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਅਸ਼ਵਨੀ ਕੁਮਾਰ ਨਾਲ ਕੋਸ਼ਿਸ਼ਾਂ ਦੇ ਬਾਵਜੂਦ ਸੰਪਰਕ ਨਹੀਂ ਹੋ ਸਕਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All