ਲੌਂਗੋਵਾਲ ਕੌਂਸਲ ਦਫ਼ਤਰ ਵਿੱਚ ਜੂਨੀਅਰ ਇੰਜਨੀਅਰ ਤੇ ਲੇਖਾਕਾਰ ਦੀ ਅਸਾਮੀ ਖਾਲੀ : The Tribune India

ਲੌਂਗੋਵਾਲ ਕੌਂਸਲ ਦਫ਼ਤਰ ਵਿੱਚ ਜੂਨੀਅਰ ਇੰਜਨੀਅਰ ਤੇ ਲੇਖਾਕਾਰ ਦੀ ਅਸਾਮੀ ਖਾਲੀ

ਲੌਂਗੋਵਾਲ ਕੌਂਸਲ ਦਫ਼ਤਰ ਵਿੱਚ ਜੂਨੀਅਰ ਇੰਜਨੀਅਰ ਤੇ ਲੇਖਾਕਾਰ ਦੀ ਅਸਾਮੀ ਖਾਲੀ

ਜਗਤਾਰ ਸਿੰਘ ਨਹਿਲ

ਲੌਂਗੋਵਾਲ, 4 ਅਕਤੂਬਰ

ਇੱਥੇ ਨਗਰ ਕੌਂਸਲ ਦਫ਼ਤਰ ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ, ਵਾਰਡ ਨੰਬਰ 4 ਦੀ ਗਲੀ ਦਾ ਨਿਰਮਾਣ ਨਾ ਕੀਤੇ ਜਾਣ ’ਤੇ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧਰਨਾ ਚੱਲਦਾ ਆ ਰਿਹਾ ਹੈ ਅਤੇ ਦਫ਼ਤਰ ਨੂੰ ਜਿੰਦਰੇ ਲੱਗੇ ਹੋਏ ਹਨ। ਇਸ ਤੋਂ ਪਹਿਲਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਨਗਰ ਕੌਂਸਲ ਲੌਂਗੋਵਾਲ ਕੂੜੇ ਕਰਕਟ ਦੀ ਸਹੀ ਢੰਗ ਨਾਲ ਸੰਭਾਲ ਨਾ ਕਰਨ ਕਰਕੇ ਹਰ ਮਹੀਨੇ ਦੋ ਲੱਖ ਰੁਪਏ ਜ਼ੁਰਮਾਨਾ ਨਗਰ ਕੌਂਸਲ ਦੇ ਖਾਤੇ ਵਿੱਚੋਂ ਵਸੂਲ ਕਰ ਲਿਆ ਜਾਂਦਾ ਹੈ। ਨਗਰ ਕੌਂਸਲ ਦਫ਼ਤਰ ਪਹਿਲਾਂ ਹੀ ਵਿੱਤੀ ਘਾਟੇ ਦੀ ਮਾਰ ਝੱਲ ਰਿਹਾ ਹੈ ਜਿਸ ਕਾਰਨ ਹਾਲਤ ਬਦਤਰ ਬਣੇ ਹੋਏ ਹਨ। ਕਰਮਚਾਰੀਆਂ, ਅਧਿਕਾਰੀਆਂ ਅਤੇ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਦੇ ਫੰਡ ਵੀ ਬਕਾਇਆ ਚੱਲ ਰਹੇ ਹਨ ਜਿਨ੍ਹਾਂ ਨੂੰ ਦੇਣ ਲਈ ਵੀ ਨਗਰ ਕੌਂਸਲ ਕੋਲ ਪੈਸੇ ਨਹੀਂ ਹਨ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਰੀਤੂ ਗੋਇਲ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਜੂਨੀਅਰ ਇੰਜਨੀਅਰ ਅਤੇ ਲੇਖਾਕਾਰ ਦੀ ਅਸਾਮੀ ਖਾਲੀ ਹੋਣ ਕਾਰਨ ਲੋਕਾਂ ਦੇ ਕੰਮਕਾਜ ਲਟਕਦੇ ਆ ਰਹੇ ਹਨ। ਅਸਾਮੀਆਂ ਦੀ ਤਾਇਨਾਤੀ ਨਾ ਹੋਣ ਕਾਰਨ ਪ੍ਰਾਪਰਟੀ ਟੈਕਸ, ਨੋ ਡਿਊ ਅਤੇ ਨਕਸ਼ਿਆਂ ਤੋਂ ਹੋਣ ਵਾਲੀ ਆਮਦਨ ਬਿਲਕੁਲ ਬੰਦ ਹੋ ਚੁੱਕੀ ਹੈ। ਨਗਰ ਕੌਂਸਲ ਦਫ਼ਤਰ ਨੂੰ ਕਿਸੇ ਪਾਸੇ ਤੋਂ ਇੱਕ ਵੀ ਪੈਸਾ ਨਹੀਂ ਨਹੀਂ ਆ ਰਿਹਾ ਜਿਸ ਨਾਲ ਸਫ਼ਾਈ ਕਰਮਚਾਰੀਆਂ ਨੂੰ ਤਨਖਾਹਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪ੍ਰਧਾਨ ਹੋਣ ਦੇ ਨਾਤੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਚੰਡੀਗੜ੍ਹ ਨੂੰ ਪੱਤਰ ਲਿਖ ਕੇ ਉਹ ਸੂਚਿਤ ਕਰ ਚੁੱਕੇ ਹਨ, ਪਰ ਹੁਣ ਤਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਇਹ ਮਸਲਾ ਬਹੁਤ ਵਾਰ ਲਿਆ ਚੁੱਕੇ ਹਨ, ਪਰ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਗਰ ਕੌਂਸਲ ਦਫ਼ਤਰ ਵਿੱਚ ਇਨ੍ਹਾਂ ਅਧਿਕਾਰੀਆਂ ਦੀ ਤਾਇਨਾਤੀ ਨਹੀਂ ਹੁੰਦੀ ਤਾਂ ਲੋਕਾਂ ਵੱਲੋਂ ਇਸ ਦਫ਼ਤਰ ਨੂੰ ਪੱਕੇ ਤੌਰ ’ਤੇ ਜਿੰਦਰਾ ਲਾ ਦਿੱਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...

ਸ਼ਹਿਰ

View All