ਪੱਤਰ ਪ੍ਰੇਰਕ
ਸੰਗਰੂਰ, 26 ਜੂਨ
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਕਾਰੀ ਰਣਬੀਰ ਕਾਲਜ ਵਿੱਚ ਪ੍ਰਿੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਅਤੇ ਕਾਲਜ ਰੈੱਡ ਕ੍ਰਾਸ ਯੂਨਿਟ ਦੇ ਸਹਿਯੋਗ ਨਾਲ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ| ਕੈਂਪ ਦੌਰਾਨ 200 ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਗਿਆ| ਇਸ ਦੌਰਾਨ ਪ੍ਰਿੰਸੀਪਲ ਨੇ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ| ਇਸ ਮੌਕੇ ਸਿਵਲ ਹਸਪਤਾਲ ਸੰਗਰੂਰ ਵੱਲੋਂ ਡਾ. ਬੀਰ ਇਮਰੋਜ਼ ਸਿੰਘ ਸੀਬੀਆ ਅਤੇ ਉਨ੍ਹਾਂ ਦੀ ਟੀਮ ਹਰਪਿੰਦਰ ਕੌਰ, ਮਨਦੀਪ ਕੌਰ, ਅਮਨਦੀਪ ਕੌਰ ਆਸ਼ਾ ਵਰਕਰ ਅਤੇ ਗੁਰਪ੍ਰੀਤ ਕੌਰ ਪਹੁੰਚੇ ਸਨ|
ਧੂਰੀ (ਪੱਤਰ ਪ੍ਰੇਰਕ): ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਧੂਰੀ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ 18 ਸਾਲ ਤੋਂ ਉੱਪਰ ਦੇ ਵਿਅਕਤੀਆਂ ਦੇ ਟੀਕੇ ਲਾਏ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵੈਕਸੀਨ ਜ਼ਰੂਰ ਲਗਵਾਉਣ ਇਸ ਦਾ ਸਰੀਰ ਉੱਪਰ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਕਿਹਾ ਅਜਿਹੇ ਕੈਪ ਸ਼ਹਿਰ ਦੀਆਂ ਹੋਰ ਥਾਵਾਂ ਉੱਪਰ ਵੀ ਲਾਏ ਜਾ ਰਹੇ ਹਨ। ਇਸ ਮੌਕੇ ਉੱਪਰ ਬਲਦੇਵ ਸਿੰਘ ਖੰਗੂੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਰੂਪ ਸਿੰਘ, ਮੀਤ ਪ੍ਰਧਾਨ ਅਮਰੀਕ ਸਿੰਘ ਤੇ ਪ੍ਰਦੀਪ ਕੁਮਾਰ ਹੋਰ ਸਿਹਤ ਵਿਭਾਗ ਦੀ ਟੀਮ ਹਾਜ਼ਰ ਸੀ। ਧੂਰੀ (ਨਿੱਜੀ ਪੱਤਰ ਪ੍ਰੇਰਕ): ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਧੂਰੀ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ 18 ਸਾਲ ਤੋਂ ਉੱਪਰ ਦੇ ਵਿਅਕਤੀਆਂ ਦੇ ਟੀਕੇ ਲਗਾਏ ਗਏ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਰੋਨਾ ਵੈਕਸੀਨ ਜ਼ਰੂਰ ਲਗਵਾਉਣ। ਅਧਿਕਾਰੀਆਂ ਨੇ ਦੱਸਿਆ ਕਿ 27 ਜੂਨ ਨੂੰ ਸੇਵਾ ਸਮਿਤੀ ਭਵਨ ਨੇੜੇ ਧੋਬੀ ਘਾਟ ਵਿੱਚ ਵੀ ਕੈਂਪ ਲਗਾਇਆ ਜਾਵੇਗਾ।