ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ
ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੇ ਹਿੱਤ ਲਈ ਵੱਡੇ ਉਪਰਾਲਿਆਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਦੁਧਾਰੂ ਪਸ਼ੂਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰ ਵੱਲੋਂ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ...
ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੇ ਹਿੱਤ ਲਈ ਵੱਡੇ ਉਪਰਾਲਿਆਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਦੁਧਾਰੂ ਪਸ਼ੂਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰ ਵੱਲੋਂ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ ਖੁਰ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਥਾਨਕ ਗਊਸ਼ਾਲਾ ਵਿੱਚ ਗਊਆਂ ਦਾ ਟੀਕਾਕਰਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਰੀਬ 1 ਲੱਖ 18 ਸੌ ਦੁਧਾਰੂ ਪਸ਼ੂਆਂ ਨੂੰ ਮੂੰਹ ਖੁਰ ਤੋਂ ਬਚਾਉਣ ਲਈ 28 ਨਵੰਬਰ ਤੱਕ ਘਰ-ਘਰ ਜਾ ਕੇ ਮੁਫ਼ਤ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਪਸ਼ੂ ਧਨ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ 16 ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਪਸ਼ੂ ਬਿਨਾਂ ਟੀਕਾਕਰਨ ਤੋਂ ਨਾ ਰਹੇ। ਉਨ੍ਹਾਂ ਪਸ਼ੂਆਂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਸ਼ੂਆਂ ਦੇ ਖਾਣ ਵਾਲੇ ਪੱਠੇ ਅਤੇ ਖੁਰਾਕ ਆਦਿ ਦਾ ਧਿਆਨ ਰੱਖਣਾ ਯਕੀਨੀ ਬਣਾਇਆ ਜਾਵੇ।