ਵਾਲਮੀਕਿ ਜੈਅੰਤੀ ਸ਼ਰਧਾ ਨਾਲ ਮਨਾਈ
ਇੱਥੇ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਪੁਰਬ ਸਥਾਨਕ ਵਾਲਮੀਕਿ ਕਮੇਟੀ ਵੱਲੋਂ ਵਾਲਮੀਕਿ ਮੰਦਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਮਾਗਮ ਵਿੱਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਵਿਧਾਇਕ ਬਾਜ਼ੀਗਰ ਨੇ ਕਿਹਾ...
ਇੱਥੇ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਪੁਰਬ ਸਥਾਨਕ ਵਾਲਮੀਕਿ ਕਮੇਟੀ ਵੱਲੋਂ ਵਾਲਮੀਕਿ ਮੰਦਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਮਾਗਮ ਵਿੱਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਵਿਧਾਇਕ ਬਾਜ਼ੀਗਰ ਨੇ ਕਿਹਾ ਕਿ ਮਹਾਨ ਰਮਾਇਣ ਰਚੇਤਾ ਭਗਵਾਨ ਵਾਲਮੀਕਿ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਪਵਿੱਤਰ ਰਮਾਇਣ ਦੀ ਰਚਨਾ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਸਨਮਾਨ ਸਮਾਰੋਹ ਵੀ ਹੋਇਆ। ਸਮਾਗਮ ਵਿੱਚ ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਮਿੱਠੂ ਸਿੰਘ, ਸੀਨੀਅਰ ਮੀਤ ਪ੍ਰਧਾਨ ਸ਼ਕਤੀ ਗੋਇਲ, ਐੱਸ ਐੱਚ ਓ ਪਵਿੱਤਰ ਸਿੰਘ, ਨਰੇਸ਼ ਬਾਂਸਲ, ਕੌਂਸਲਰ ਹਰਪਾਲ ਕੌਰ, ਬੂਟਾ ਸਿੰਘ, ਨੰਦ ਲਾਲ ਸ਼ਰਮਾ, ਲੱਕੀ ਸਿੱਧੂ, ਗੁਰੀ ਘੱਗਾ, ਹਰਪਾਲ ਸਿੰਘ ਲਾਡੀ, ਡਾ. ਹਰਪਾਲ ਸਿੰਘ, ਦਰਸ਼ਨ ਦਰਸ਼ੀ, ਰਾਜ ਖਾਂ ਅਤੇ ਬਾਬਾ ਗੁਰਜੰਟ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਅਤੁੱਟ ਲੰਗਰ ਵਰਤਿਆ।
ਲਹਿਰਾਗਾਗਾ ਵਿੱਚ ਸ਼ੋਭਾ ਯਾਤਰਾ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਵਾਲਮੀਕਿ ਨੌਜਵਾਨ ਸਭਾ ਲਹਿਰਾਗਾਗਾ ਵੱਲੋਂ ਮਹਾਰਿਸ਼ੀ ਵਾਲਮੀਕਿ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਨੂੰ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਰਵਾਨਾ ਕੀਤਾ। ਸ਼ੋਭਾ ਯਾਤਰਾ ਵਾਲੀਮਿਕ ਮੰਦਰ ਤੋਂ ਸ਼ੁਰੂ ਹੋ ਕੇ ਰਾਮੇ ਵਾਲੀ ਖੂਹੀ, ਕਲੋਨੀ ਰੋਡ ਦੇ ਮੇਨ ਬਾਜ਼ਾਰ, ਮੰਦਰ ਚੌਕ ਹੁੰਦੀ ਹੋਈ ਵਾਪਸ ਵਾਲਮੀਕੀ ਮੰਦਰ ਵਿੱਚ ਆ ਕੇ ਸਮਾਪਤ ਹੋਈ। ਸ਼ੋਭਾ ਯਾਤਰਾ ਦਾ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਦੁਰਲੱਭ ਸਿੰਘ ਸਿੱਧੂ, ਸਨਮੀਕ ਸਿੰਘ ਹੈਨਰੀ, ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਗਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਡਾ. ਸ਼ੀਸ਼ਪਾਲ ਆਨੰਦ ਤੇ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ ਨੇ ਮਹਾਰਿਸ਼ੀ ਵਾਲਮੀਕਿ ਜੈਯੰਤੀ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਕਮੇਟੀ ਦੇ ਮੈਂਬਰ ਸੁਰੇਸ਼ ਕੁਮਾਰ, ਸੁੱਖਵਿੰਦਰ ਸਿੰਘ (ਮੰਗੂ), ਬਲਵਿੰਦਰ ਸਿੰਘ ਭੱਟੀ, ਨੀਤਨ ਕੁਮਾਰ ਤੇ ਅਰਜੁਨ ਗਿੱਲ ਆਦਿ ਹਾਜ਼ਰ ਸਨ।