’ਵਰਸਿਟੀ ਟੂ ਮੋਤੀ ਮਹਿਲ: ਮੁਲਾਜ਼ਮਾਂ, ਵਿਦਿਆਰਥੀਆਂ ਤੇ ਪੈਨਸ਼ਨਰਾਂ ਵੱਲੋਂ ਮਾਰਚ

’ਵਰਸਿਟੀ ਟੂ ਮੋਤੀ ਮਹਿਲ: ਮੁਲਾਜ਼ਮਾਂ, ਵਿਦਿਆਰਥੀਆਂ ਤੇ ਪੈਨਸ਼ਨਰਾਂ ਵੱਲੋਂ ਮਾਰਚ

ਮੋਤੀ ਮਹਿਲ ਵੱਲ ਰੋਸ ਮਾਰਚ ਕਰਦੇ ਹੋਏ ’ਵਰਸਿਟੀ ਮੁਲਾਜ਼ਮ ਤੇ ਵਿਦਿਆਰਥੀ।

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 4 ਫਰਵਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨਿੱਘਰਦੀ ਵਿੱਤੀ ਹਾਲਤ ਨੂੰ ਲੈ ਕੇ ਅੱਜ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ), ਏ-ਕਲਾਸ ਆਫੀਸਰਜ਼ ਐਸੋਸੀਏਸ਼ਨ, ਬੀ ਅਤੇ ਸੀ ਵਰਗ ਕਰਮਚਾਰੀ ਸੰਘ, ਜੁਆਇੰਟ ਐਕਸ਼ਨ ਕਮੇਟੀ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਸਾਂਝੇ ਮੁਹਾਜ਼ ਹੇਠ ਉਮੈਕਸ ਮਾਲ ਰੋਡ ਤੋਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਥਾਨਕ ਘਰ ‘ਨਿਊ ਮੋਤੀ ਬਾਗ ਪੈਲੇਸ’ ਵੱਲ ਰੋਸ ਮਾਰਚ ਕੀਤਾ ਗਿਆ।

ਰੋਸ ਪ੍ਰਦਰਸ਼ਨ ‘ਚ ਸ਼ਿਰਕਤ ਕਰਦੇ ਹੋਏ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ।

ਦੱਸਣਯੋਗ ਹੈ ਕਿ ਮਾਲਵੇ ਦੀ ਮੰਨੀ ਪ੍ਰਮੰਨੀ ਵਿਦਿਅਕ ਧਰਹੋਰ ਇਨੀਂ ਦਿਨੀ ਵੱਡੇ ਵਿੱਤੀ ਸੰਕਟ ’ਚੋਂ ਗੁਜ਼ਰ ਰਹੀ ਹੈ। ਲਿਹਾਜ਼ਾ ਇਸ ਸੰਸਥਾ ਨੂੰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਤੇ ਪੈਨਸ਼ਨਾਂ ਦੇਣ ਤੋਂ ਹੱਥ ਘੁੱਟਣਾ ਪੈ ਰਿਹਾ ਹੈ। ਭਾਵੇਂ ਪੰਜਾਬੀ ਭਾਸ਼ਾ ਪੱਖੋਂ ਇਹ ਦੁਨੀਆ ਦੀ ਪਹਿਲੀ ਯੂਨੀਵਰਸਿਟੀ ਹੈ ਤੇ ਭਾਸ਼ਾਈ ਲਿਹਾਜ਼ ਤੋਂ ਦੂਸਰੀ, ਫਿਰ ਵੀ ਅੱਜ ਕੱਲ੍ਹ ਇਸ ਵਕਾਰੀ ਸੰਸਥਾ ਦਾ ਵਿੱਤੀ ਤੇ ਪ੍ਰਬੰਧ ਹਾਲ ਬੁਰੀ ਤਰ੍ਹਾਂ ਲੜਖੜਾਇਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 400 ਕਰੋੜ ਦੇ ਘਾਟੇ ਦਾ ਸ਼ਿਕਾਰ ਹੈ, ਜਦੋਂ ਕਿ 150 ਕਰੋੜ ਦੇ ਕਰੀਬ ਬੈਂਕ ਕਰਜ਼ੇ ਦੀ ਜਕੜ ’ਚ ਹੈ। ਅਜਿਹੀ ਚਿੰਤਾ ਨੂੰ ਲੈ ਕੇ ਅੱਜ ਸਾਂਝੇ ਮੁਹਾਜ਼ ਹੇਠ ਉਮੈਕਸ ਮਾਲ ਰੋਡ ਤੋਂ ਰੋਸ ਮਾਰਚ ਆਰੰਭਿਆ ਗਿਆ, ਜਿਸ ਨੂੰ ਪੁਲੀਸ ਨੇ ਵਾਈਪੀਐੱਸ ਚੌਕ ’ਚ ਬੇਰੀਕੇਡਿੰਗ ਜ਼ਰੀਏ ਰੋਕ ਲਿਆ। ਅਜਿਹੇ ਦੌਰਾਨ ਇਸ ਚੌਕ ’ਚ ਲਗਾਏ ਧਰਨੇ ਦੌਰਾਨ ਬੁਲਾਰਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਗਾਹ ਕੀਤਾ ਕਿ ਉਹ ਆਪਣੇ ਸ਼ਹਿਰ ਦੀ ਯੂਨੀਵਰਸਿਟੀ ਦੀ ਵਿੱਤੀ ਔੜ ਬਿਨਾ ਦੇਰੀ ਦੂਰ ਕਰਨ। ਆਗੂਆਂ ਆਖਿਆ ਕਿ ਯੂਨੀਵਰਸਿਟੀ ਨੂੰ ਅਜੋਕੇ ਦੌਰ ’ਚ 190 ਕਰੋੜ ਰੁਪਏ ਵਿਦਿਆਰਥੀਆਂ ਦਾ ਫੀਸਾਂ ਦਾ ਗ੍ਰਹਿਣ ਹੋ ਰਿਹਾ ਹੈ ਜਦੋਂ ਕਿ ਸਰਕਾਰ ਸਿਰਫ 108 ਕਰੋੜ ਪ੍ਰਤੀ ਸਾਲ ਹੀ ਦੇ ਰਹੀ ਹੈ। ਉਥੇ ਇਸ ਸੰਸਥਾ ਨੂੰ ਸਰਕਾਰ ਦੀ ਤਰਫੋਂ ਚਾਲੂ ਬਜਟ ਸੈਸ਼ਨ ’ਚ 400 ਕਰੋੜ ਦੀ ਯੱਕਮੁਸ਼ਤ ਗ੍ਰਾਂਟ ਦੀ ਲੋੜ ਹੈ ਅਤੇ ਮਹੀਨਾਵਾਰ ਗ੍ਰਾਂਟ ’ਚ ਵੀ ਵਾਧਾ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਨੇ ਧਰਨੇ ’ਚ ਪਹੁੰਚ ਕੇ ਪ੍ਰਦਸ਼ਨਕਾਰੀਆਂ ਪਾਸੋਂ ਮੰਗ ਪੱਤਰ ਹਾਸਲ ਕਰਦਿਆਂ ਮੁੱਖ ਮੰਤਰੀ ਦੇ ਮੇਜ਼ ਤੱਕ ਅੱਪੜਦਾ ਕਰਨ ਦਾ ਭਰੋਸਾ ਦਿੱਤਾ। ਰੋਸ ਮਾਰਚ ’ਚ ਹੋਰਨਾਂ ਤੋਂ ਇਲਾਵਾ ਪੂਟਾ ਦੇ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ, ਏ ਕਲਾਸ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ, ਬੀ. ਤੇ ਸੀ. ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸਪਿੰਦਰਪਾਲ ਸਿੰਘ, ਡਾ ਬਲਵਿੰਦਰ ਸਿੰਘ ਟਿਵਾਣਾ, ਜਰਨੈਲ ਸਿੰਘ, ਜਗਤਾਰ ਤੇ ਡਾ. ਅਵਨੀਤਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਪੈਨਸ਼ਨਰਜ਼ ਤੇ ਵਿਦਿਆਰਥੀ ਆਗੂਆਂ ਵੀ ਸੰਬੋਧਨ ਕੀਤਾ।

ਇਸੇ ਦੌਰਾਨ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਦਿੱਤੇ ਚੱਕੇ ਜਾਮ ਦੇ ਸੱਦੇ ਤਹਿਤ ਯੂਨੀਅਨ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਦੇ ਸੈਂਕੜੇ ਵਿਦਿਆਰਥੀਆਂ ਵੱਲੋਂ ਸਵੇਰੇ 11 ਵਜੇ ਯੂਨੀਵਰਸਿਟੀ ਦਾ ਗੇਟ ਬੰਦ ਕਰਨ ਤੋਂ ਬਾਅਦ ਚੰਡੀਗੜ੍ਹ-ਪਟਿਆਲਾ ਕੌਮੀ ਮਾਰਗ ਇੱਕ ਘੰਟੇ ਲਈ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਨੇ ਕਿਹਾ ਕਿ ਯੂਨੀਵਰਸਿਟੀ ਲਗਾਤਾਰ 350 ਕਰੋੜ ਤੋਂ ਵਧੇਰੇ ਵਿੱਤੀ ਘਾਟੇ ਦਾ ਸ਼ਿਕਾਰ ਹੈ, ਇਮਾਰਤਾਂ ਗਿਰਵੀ ਰੱਖੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਚੱਲ ਰਿਹਾ ਹੈ, ਇਹ ਧਰਨਾ ਪੰਜਾਬ ਸਰਕਾਰ ਦੇ ਕੰਨਾਂ ਵਿੱਚ ਆਵਾਜ਼ ਪਾਉਣ ਲਈ ਹੈ ਕਿ ਪੰਜਾਬੀ ਭਾਸ਼ਾ ਦੇ ਨਾਮ ’ਤੇ ਬਣੀ ਇਸ ਯੂਨੀਵਰਸਿਟੀ ਦਾ ਵਿੱਤੀ ਘਾਟਾ ਪੂਰਾ ਕਰਦਿਆਂ ਇਸ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਚੁੱਕਦਿਆਂ ਹੋਇਆਂ ਇਸ ਨੂੰ ਬਚਾਇਆ ਜਾਵੇ। ਯੂਨੀਅਨ ਦੀ ਸੂਬਾਈ ਆਗੂ ਸੰਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਕੈਪਟਨ ਅਮਰਿੰਦਰ ਦੇ ਕੁੜੀਆਂ ਦੀ ਨਰਸਰੀ ਤੋਂ ਪੀਐੱਚਡੀ ਤੱਕ ਦੇ ਮੁਫ਼ਤ ਪੜ੍ਹਾਈ ਦੇ ਅਤੇ ਵਿਦਿਆਰਥੀ ਚੋਣਾਂ ਕਰਵਾਉਣ ਦੇ ਐਲਾਨ ਨੂੰ ਲਾਗੂ ਕੀਤਾ ਜਾਵੇ। ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ’ਚ ਵੀ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀਆਂ ਦਰਜਨਾਂ ਕਿਸਾਨ ਔਰਤਾਂ ਨੇ ਵੀ ਚੱਕਾ ਜਾਮ ਵਿੱਚ ਸ਼ਮੂਲੀਅਤ ਕੀਤੀ।

ਸਰਕਾਰੀ ਰਣਬੀਰ ਕਾਲਜ ’ਚ ਵਿਦਿਆਰਥੀਆਂ ਵਲੋਂ ਹੜਤਾਲ

ਸੰਗਰੂਰ (ਨਿਜੀ ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਹੜਤਾਲ ਕੀਤੀ ਗਈ। ਵਿਦਿਆਰਥੀ ਮੰਗ ਕਰ ਰਹੇ ਸਨ ਕਿ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਦੀ ਆਰਥਿਕ ਹਾਲਤ ਨੂੰ ਧਿਆਨ ਵਿਚ ਰੱਖ ਕੇ ਮੌਜੂਦਾ ਬਜਟ ਪਾਸ ਕਰੇ। ਇਸ ਸਬੰਧੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ ਨੇ ਦੱਸਿਆ ਕਿ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੜਤਾਲ ਦੇ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਨੇ ਕਲਾਸਾਂ ਦਾ ਮੁਕੰਮਲ ਬਾਈਕਾਟ ਕਰਕੇ ਅੱਜ ਹੜਤਾਲ ਰੱਖੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All