ਵਾਹਨਾਂ ਦੀ ਚੈੱਕਿੰਗ, ਪੰਜ ਸਕੂਲੀ ਬੱਸਾਂ ਦੇ ਚਲਾਨ ਕੱਟੇ

ਵਾਹਨਾਂ ਦੀ ਚੈੱਕਿੰਗ, ਪੰਜ ਸਕੂਲੀ ਬੱਸਾਂ ਦੇ ਚਲਾਨ ਕੱਟੇ

ਵਾਹਨਾਂ ਦੇ ਚਲਾਨ ਕੱਟਦੇ ਹੋਏ ਆਰਟੀਏ ਸਕੱਤਰ ਕਰਨਬੀਰ ਸਿੰਘ ਛੀਨਾ। -ਫੋਟੋ; ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 25 ਮਈ

ਰਿਜਨਲ ਟਰਾਂਸਪੋਰਟ ਅਥਾਰਟੀ ਸਕੱਤਰ ਕਰਨਬੀਰ ਸਿੰਘ ਛੀਨਾ ਵੱਲੋਂ ‘ਸੇਫ਼ ਸਕੂਲ ਵਾਹਨ’ ਪਾਲਿਸੀ ਅਤੇ ਜ਼ਿਲਾ ਸੜਕ ਸੁਰੱਖਿਆ ਤਹਿਤ ਧੂਰੀ ਫਲਾਈਓਵਰ ਨਜ਼ਦੀਕ ਤਕਰੀਬਨ 20 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਪੰਜ ਸਕੂਲੀ ਵਾਹਨਾਂ ਅਤੇ ਰੋਡ ਸੇਫ਼ਟੀ ਦੇ ਮੁੱਦੇ ’ਤੇ ਛੇ ਹੋਰ ਚਲਾਨ ਕੀਤੇ ਗਏ, ਜਿਨ੍ਹਾਂ ਵਿੱਚ ਦੋ ਟਰੈਕਟਰ-ਟਰਾਲੀਆਂ ਅਤੇ ਢੋਆ-ਢੁਆਈ ਵਾਲੇ ਚਾਰ ਹੋਰ ਭਾਰੀ ਵਾਹਨ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਰਾਜਵੰਤ ਸਿੰਘ ਅਤੇ ਸਿਟੀ ਟਰੈਫਿਕ ਇੰਚਾਰਜ ਪਵਨ ਕੁਮਾਰ ਵੀ ਮੌਜੂਦ ਸਨ। ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਨੂੰ ਪਾਰਦਰਸ਼ੀ ਬਣਾਉਣ ਲਈ ਸਮੇਂ ਸਮੇਂ ’ਤੇ ਦਸਤਾਵੇਜ਼ਾਂ ਦੀ ਅਚਨਚੇਤ ਜਾਂਚ ਕੀਤੀ ਜਾਵੇਗੀ।

ਰਾਜਪੁਰਾ (ਪੱਤਰ ਪ੍ਰੇਰਕ): ਟਰੈਫਿਕ ਇੰਚਾਰਜ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਗਗਨ ਚੌਕ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਸੜਕੀ ਨਿਯਮਾਂ ਦੀ ਉਲੰਘਣਾ ਕਰਨ ’ਤੇ ਦਰਜਨ ਵਾਹਨਾਂ ਦੇ ਚਲਾਨ ਕੱਟੇ ਗਏ। ਉਹਨਾਂ ਵਾਹਨ ਚਾਲਕਾਂ ਨੂੰ ਵਾਹਨ ਚਲਾਉਣ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All