DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Verka Outsourced Employees Protest: ਆਊਟਸੋਰਸ ਕਾਮਿਆਂ ਨੇ ਵੇਰਕਾ ਪਲਾਂਟ ਅੱਗੇ ਨਾਅਰੇਬਾਜ਼ੀ ਕੀਤੀ

ਸੂਬਾ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਰੋਸ ਜ਼ਾਹਰ; ਮੰਗਾਂ ਦਾ ਹੱਲ ਨਾ ਹੋਣ ’ਤੇ ਧੂਰੀ ’ਚ ਬੇਮਿਆਦੀ ਪੱਕੇ ਮੋਰਚੇ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸੂੁਬਾ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਵਰਕਰ।
Advertisement

ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹ ਆਊਟਸੋਰਸ ਮੁਲਾਜ਼ਮਾਂ ਵੱਲੋਂ ਵੇਰਕਾ ਮਿਲਕ ਪਲਾਂਟ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 17 ਅਕਤੂਬਰ ਤੋਂ ਮੁੱਖ ਮੰਤਰੀ ਦੇ ਹਲਕਾ ਸ਼ਹਿਰ ਧੂਰੀ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਵੇਰਕਾ ਮਿਲਕ ਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਸੰਗਰੂਰ ਦੇ ਪ੍ਰਧਾਨ ਸੰਦੀਪ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਵੇਰਕਾ ਅਦਾਰੇ ਵਿੱਚ ਸਾਲਾਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ ਵਰਕਰਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੈਨੇਜਮੈਂਟ ਵੱਲੋਂ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ, ਮੈਨੇਜਮੈਂਟ ਅਤੇ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇ ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਵਿੱਚ ਵਰਕਰਾਂ ਦੇ ਹਿੱਤ ਵਿੱਚ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ 17 ਅਕਤੂਬਰ ਤੋਂ ਮੁੱਖ ਮੰਤਰੀ ਦੇ ਹਲਕੇ ਦੇ ਸ਼ਹਿਰ ਧੂਰੀ ’ਚ ਅਣਮਿਥੇ ਸਮੇਂ ਲਈ ਲੜੀਵਾਰ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ।

Advertisement
Advertisement
×