ਵਿਜੀਲੈਂਸ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

ਵਿਜੀਲੈਂਸ ਨੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

ਮੁਕੰਦ ਸਿੰਘ ਚੀਮਾ
ਸੰਦੌੜ, 14 ਅਗਸਤ

ਥਾਣਾ ਸੰਦੌੜ ਵਿੱਚ ਤਾਇਨਾਤ ਇਕ ਏਐੱਸਆਈ ਅਨਾਇਤ ਖਾਂ ਨੂੰ ਵਿਜੀਲੈਂਸ ਬਿਊਰੋ ਮੁਹਾਲੀ ਦੀ ਟੀਮ ਨੇ ਸਾਢੇ 23 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਟੀਮ ਦੇ ਅਧਿਕਾਰੀਆਂ ਨੇ ਦੱਸਣ ਅਨੁਸਾਰ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਧਨੋਂ ਦੇ ਵਾਸੀ ਤਰਨਦੀਪ ਸਿੰਘ ਅਤੇ ਕਈ ਹੋਰ ਵਿਅਕਤੀਆਂ ਖ਼ਿਲਾਫ਼ ਥਾਣਾ ਸੰਦੌੜ ਵਿੱਚ ਇਕ ਜ਼ਮੀਨੀ ਵਿਵਾਦ ਕਾਰਨ ਮਈ 2020 ਵਿਚ ਲੜਾਈ-ਝਗੜੇ ਦੇ ਦੋਸ਼ ਹੇਠ 325, 323, 34 ਆਈਪੀਸੀ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਤਰਨਦੀਪ ਸਿੰਘ ਕੋਲੋਂ ਏਐੱਸਆਈ ਅਨਾਇਤ ਖਾਂ ਨੇ ਕਥਿਤ ਰਿਸ਼ਵਤ ਮੰਗੀ ਸੀ। ਮੁਦੱਈ ਤਰਨਜੀਤ ਸਿੰਘ ਨੇ ਏਐੱਸਆਈ ਨੂੰ ਪਹਿਲਾਂ 8 ਹਜ਼ਾਰ ਅਤੇ ਬਾਅਦ ਵਿੱਚ 10 ਹਜ਼ਾਰ ਰੁਪਏ ਦੇ ਦਿੱਤੇ ਸਨ ਅਤੇ ਅੱਜ ਮੁਦਈ ਵੱਲੋਂ ਉਸ ਏਐੱਸਆਈ ਨੂੰ ਸਾਢੇ 23 ਹਜ਼ਾਰ ਰੁਪਏ ਹੋਰ ਦੇਣੇ ਸਨ। ਮੁਦੱਈ ਨੇ ਇਸ ਦੀ ਸੂਚਨਾ ਵਿਜੀਲੈਂਸ ਨੂੰ ਦਿੱਤੀ, ਜਿਸ ’ਤੇ ਕਾਰਵਾਈ ਕਰਦਿਆਂ ਏਆਈਜੀ ਆਸੀਸ ਕਪੂਰ ਦੇ ਆਦੇਸ਼ਾਂ ’ਤੇ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਦੀ ਟੀਮ ਨੇ ਅੱਜ ਥਾਣਾ ਸੰਦੌੜ ਵਿੱਚ ਛਾਪਾ ਮਾਰ ਕੇ ਏਐੱਸਆਈ ਨੂੰ ਰਿਸ਼ਵਤ ਸਮੇਤ ਕਾਬੂ ਕੀਤਾ ਹੈ। ਵਿਜੀਲੈਂਸ ਦੀ ਟੀਮ ਏਐੱਸਆਈ ਖ਼ਿਲਾਫ਼ ਕਾਗ਼ਜ਼ੀ ਕਾਰਵਾਈ ਮੁਕੰਮਲ ਕਰਨ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All