ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਅਗਸਤ
ਦੇਸ਼ ਦੀ ਅਜ਼ਾਦੀ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 15 ਅਗਸਤ ਨੂੰ ਪੁਲੀਸ ਲਾਈਨ ਸਟੇਡੀਅਮ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ। ਸ੍ਰੀ ਰਾਮਵੀਰ ਨੇ ਦੱਸਿਆ ਕਿ ਰੀਥ ਚੜ੍ਹਾਉਣ ਦੀ ਰਸਮ ਪੁਲੀਸ ਲਾਈਨ ਵਿੱਚ ਬਣੇ ਸਮਾਰਕ ’ਤੇ ਹੀ ਨਿਭਾਈ ਜਾਵੇਗੀ। ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਅਤੇ ਮੁਕੰਮਲ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਐੱਸਐੱਸਪੀ ਸੰਦੀਪ ਗਰਗ ਵੱਲੋਂ ਜਾਇਜ਼ਾ ਲਿਆ ਗਿਆ। ਦੋਵੇਂ ਅਧਿਕਾਰੀਆਂ ਨੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਕਾਰਨ ਇਸ ਸਮਾਗਮ ਨੂੰ ਸਾਦਗੀ ਤੇ ਸਾਵਧਾਨੀਆਂ ਦੇ ਪਾਲਣ ਨਾਲ ਮਨਾਇਆ ਜਾਵੇਗਾ।