Village Panchayat Initiatives: ਰਾਏਪੁਰ ਦੀ ਪੰਚਾਇਤ ਨੇ ਸਕੂਲਾਂ ਨੂੰ ਏ ਸੀ ਦਿੱਤੇ
ਇੱਥੋਂ ਨੇੜਲੇ ਪਿੰਡ ਰਾਏਪੁਰ ਦੀ ਪੰਚਾਇਤ ਨੇ ਪਿੰਡ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਨੂੰ ਦੋ-ਦੋ ਏ ਸੀ ਦਿੱਤੇ ਹਨ। ਸਰਪੰਚ ਬਲਜਿੰਦਰ ਕੌਰ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਪਿੰਡ ਵਾਸੀਆਂ ਨਾਲ ਸਕੂਲ ਦੇ ਬੱਚਿਆਂ ਲਈ ਏ ਸੀ ਅਤੇ...
ਇੱਥੋਂ ਨੇੜਲੇ ਪਿੰਡ ਰਾਏਪੁਰ ਦੀ ਪੰਚਾਇਤ ਨੇ ਪਿੰਡ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਨੂੰ ਦੋ-ਦੋ ਏ ਸੀ ਦਿੱਤੇ ਹਨ। ਸਰਪੰਚ ਬਲਜਿੰਦਰ ਕੌਰ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਪਿੰਡ ਵਾਸੀਆਂ ਨਾਲ ਸਕੂਲ ਦੇ ਬੱਚਿਆਂ ਲਈ ਏ ਸੀ ਅਤੇ ਨੌਜਵਾਨਾਂ ਦੇ ਖੇਡਣ ਲਈ ਗਰਾਊਂਡ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ ਦਲਿਤ ਤੇ ਪਛੜੇ ਵਰਗ ਦੇ ਪਰਿਵਾਰਾਂ ਲਈ ਪਲਾਟ ਅਤੇ ਪਿੰਡ ਵਾਸੀਆਂ ਵਾਸਤੇ ਐਮਰਜੈਂਸੀ ਸਿਹਤ ਸਹੂਲਤਾਂ ਲਈ ਐਂਬੂਲੈਂਸ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾਵੇਗਾ।
‘ਆਪ’ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ ਨੇ ਪੰਜਾਬ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸਕੂਲ ਅਧਿਆਪਕ ਲੇਖਰਾਮ ਸਿੰਘ, ਗੁਰਜੀਤ ਸਿੰਘ, ਸੁਖਜਿੰਦਰ ਕੌਰ, ਸੁਖਜੀਤ ਕੌਰ, ਮਨਪ੍ਰੀਤ ਕੌਰ, ਸਤਿੰਦਰ ਕੌਰ ਤੇ ਪ੍ਰਭਜੋਤ ਕੌਰ ਤੋਂ ਬੱਚਿਆਂ ਤੇ ਪਿੰਡ ਵਾਸੀਆਂ ਨੇ ਧੰਨਵਾਦ ਕੀਤਾ। ਇਸ ਮੌਕੇ ਪੰਚ ਪਵਿੱਤਰ ਸਿੰਘ, ਭਵੀਸ਼ਨ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ ਫੌਜੀ ਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

