ਬੀ ਕੇ ਯੂ ਏਕਤਾ ਉਗਰਾਹਾਂ ਵੱਲੋਂ ਪਿੰਡ-ਪਿੰਡ ਰੈਲੀਆਂ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਵੱਖ-ਵੱਖ ਪਿੰਡਾਂ ਅੰਦਰ ਰੈਲੀਆਂ ਕੀਤੀਆਂ ਗਈਆਂ। ਕਿਸਾਨ ਆਗੂ ਦਰਸ਼ਨ ਸਿੰਘ ਚੰਗਾਲੀ ਵਾਲਾ, ਬਹਾਦਰ ਸਿੰਘ ਭਟਾਲ ਖੁਰਦ, ਗੁਰਪ੍ਰੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਸੈਂਟਰ ਦੀ ਸਰਕਾਰ ਦੀ ਤਰਫੋਂ ਬਿਜਲੀ ਸਬੰਧੀ ਇੱਕ ਬਿੱਲ ਪੰਜਾਬ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਵੱਖ-ਵੱਖ ਪਿੰਡਾਂ ਅੰਦਰ ਰੈਲੀਆਂ ਕੀਤੀਆਂ ਗਈਆਂ। ਕਿਸਾਨ ਆਗੂ ਦਰਸ਼ਨ ਸਿੰਘ ਚੰਗਾਲੀ ਵਾਲਾ, ਬਹਾਦਰ ਸਿੰਘ ਭਟਾਲ ਖੁਰਦ, ਗੁਰਪ੍ਰੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਸੈਂਟਰ ਦੀ ਸਰਕਾਰ ਦੀ ਤਰਫੋਂ ਬਿਜਲੀ ਸਬੰਧੀ ਇੱਕ ਬਿੱਲ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ ਇਹ ਬਿਲ ਕਾਨੂੰਨ ਦਾ ਰੂਪ ਧਾਰ ਕੇ ਬਿਜਲੀ ਨੂੰ ਕਾਰਪੋਰੇਟ ਜਗਤ ਦੇ ਹਵਾਲੇ ਕਰਨ ਵਾਸਤੇ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਜੇ ਬਿਜਲੀ ਦਾ ਨਿੱਜੀਕਰਨ ਹੋ ਜਾਂਦਾ ਹੈ ਤਾਂ ਬਿਜਲੀ ਬਹੁਤ ਮਹਿੰਗੀ ਹੋ ਜਾਵੇਗੀ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ। ਜਿਸ ਦੇ ਵਿਰੋਧ ਵਿੱਚ ਐੱਸ ਕੇ ਐੱਮ ਦੇ ਸੱਦੇ ’ਤੇ ਪੂਰੇ ਸੂਬੇ ਵਿੱਚ ਐਸਡੀਓ’ਜ਼ ਦੇ ਦਫਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਮੌਕੇ ਦੀਆਂ ਸਰਕਾਰਾਂ ਜਨਤਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਵੇਚਣ ਜਾ ਰਹੀਆਂ ਹਨ। ਹਜ਼ਾਰਾਂ ਏਕੜ ਜਮੀਨ ਇਕ ਰੁਪਏ ਵਿੱਚ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਬੋਰਡ ਨੂੰ ਕਿਸੇ ਵੀ ਕੀਮਤ ਤੇ ਪ੍ਰਾਈਵੇਟ ਨਹੀਂ ਹੋਣ ਦਿੱਤਾ ਜਾਵੇਗਾ।

