ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੜ੍ਹਬਾ ਦੇ ਪਿੰਡਾਂ ਨੂੰ ਮਿਲਣਗੀਆਂ ਸ਼ਹਿਰਾਂ ਵਰਗੀਆਂ ਸਹੂਲਤਾਂ: ਚੀਮਾ

ਵਿੱਤ ਮੰਤਰੀ ਨੇ ਚਾਰ ਪਿੰਡਾਂ ਦੇ ਵਿਕਾਸ ਕਾਰਜਾਂ ਲੲੀ 1.28 ਕਰੋੜ ਰੁਪਏ ਦੇ ਚੈੱਕ ਦਿੱਤੇ
ਦਿੜ੍ਹਬਾ ਨੇੜਲੇ ਪਿੰਡ ਵਿੱਚ ਚੈੱੱਕ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ।
Advertisement

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਹਰੇਕ ਪਿੰਡ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਪਹਿਲੀ ਤਰਜੀਹ ਹੈ ਅਤੇ ਅਗਲੇ ਡੇਢ ਸਾਲ ਵਿੱਚ ਹਲਕੇ ਦਾ ਕੋਈ ਵੀ ਪਿੰਡ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ। ਉਹ ਆਪਣੇ ਹਲਕੇ ਦੇ ਚਾਰ ਪਿੰਡਾਂ ਘਨੌਰ ਰਾਜਪੂਤਾਂ, ਸੰਤਪੁਰਾ ਆਦਿ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 1.28 ਕਰੋੜ ਰੁਪਏ ਦੇ ਚੈੱਕ ਦੇਣ ਲਈ ਵਿਸ਼ੇਸ਼ ਤੌਰ ਉੱਤੇ ਇਨ੍ਹਾਂ ਪਿੰਡਾਂ ਵਿੱਚ ਪਹੁੰਚੇ ਸਨ।

ਵੱਖ-ਵੱਖ ਪਿੰਡਾਂ ਵਿੱਚ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਪੇਂਡੂ ਢਾਂਚੇ ਦੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਰੇਕ ਪਿੰਡ ਨੂੰ ਗਲੀਆਂ, ਨਾਲੀਆਂ, ਕੈਮਰੇ, ਲਾਈਟਾਂ ਅਤੇ ਸ਼ੈੱਡ ਬਣਵਾਉਣ ਲਈ ਪੈਸੇ ਜਾਰੀ ਕਰਨ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਵਰਗੀਆਂ ਹੋਰ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ਵਿੱਚ ਜਲਦੀ ਮੁਕੰਮਲ ਕਰਵਾਏ ਜਾਣਗੇ ਤਾਂ ਜੋ ਲੋਕ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

Advertisement

ਉਨ੍ਹਾਂ ਦੱਸਿਆ ਕਿ ਹਲਕਾ ਦਿੜ੍ਹਬਾ ਦੇ ਪਿੰਡ ਘਨੌਰ ਰਾਜਪੂਤਾਂ ਲਈ 40 ਲੱਖ ਰੁਪਏ, ਸੰਤਪੁਰਾ ਲਈ 18 ਲੱਖ ਰੁਪਏ, ਗਿਦੜਿਆਣੀ ਲਈ 40 ਲੱਖ ਰੁਪਏ ਅਤੇ ਖੋਖਰ ਖੁਰਦ ਲਈ 30 ਲੱਖ ਰੁਪਏ ਦੇ ਚੈੱਕ ਵੱਖ-ਵੱਖ ਵਿਕਾਸ ਕਾਰਜਾਂ ਲਈ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।

 

Advertisement
Show comments