DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭੁੱਖ ਹੜਤਾਲ ਤੋਂ ਪਹਿਲਾਂ ਵਿਮੁਕਤ ਕਬੀਲੇ ਦੇ ਆਗੂ ਗ੍ਰਿਫ਼ਤਾਰ

ਵਿਮੁਕਤ ਕਬੀਲੇ ਬਾਜ਼ੀਗਰ ਵਣਜਾਰਾ ਸਮਾਜ ਦੀਆਂ ਮੰਗਾਂ ਸਬੰਧੀ ਜਥੇਬੰਦੀ ਦੇ ਆਗੂਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣ ਤੋਂ ਪਹਿਲਾਂ ਹੀ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਬਾਜ਼ੀਗਰ ਵਣਜਾਰਾ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਪੁਲੀਸ ਨਾਲ ਬਹਿਸਦੇ ਹੋਏ ਵਿਮੁਕਤ ਕਬੀਲੇ ਦੇ ਆਗੂ।
Advertisement

ਵਿਮੁਕਤ ਕਬੀਲੇ ਬਾਜ਼ੀਗਰ ਵਣਜਾਰਾ ਸਮਾਜ ਦੀਆਂ ਮੰਗਾਂ ਸਬੰਧੀ ਜਥੇਬੰਦੀ ਦੇ ਆਗੂਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣ ਤੋਂ ਪਹਿਲਾਂ ਹੀ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਬਾਜ਼ੀਗਰ ਵਣਜਾਰਾ ਸਮਾਜ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਿੰਦਾ, ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ ’ਤੇ ਬੈਠ ਕੇ ਆਪਣੀਆਂ ਮੰਗਾਂ ਸਬੰਧੀ ਸ਼ਾਂਤਮਈ ਰੋਸ ਪ੍ਰਗਟਾਉਣਾ ਸੀ ਪਰ ਪੁਲੀਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ਤੋਂ ਆਗੂ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀਆਂ ਅਸਲ ਵਿੱਚ ਹੱਕ ਮੰਗਦੇ ਲੋਕਾਂ ਦੀ ਸੰਘੀ ਘੁੱਟਣ ਦੇ ਬਰਾਬਰ ਹੈ। ਆਗੂਆਂ ਨੇ ਵੱਖ-ਵੱਖ ਥਾਵਾਂ ਤੋਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਕਰਨ ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਬਿਨਾਂ ਸ਼ਰਤ ਸਾਰੀਆਂ ਮੰਗਾਂ ਪ੍ਰਵਾਨ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਵਿਮੁਕਤ ਜਾਤੀਆਂ ਜਿਨਾਂ ਵਿੱਚ ਬਾਜ਼ੀਗਰ, ਸੈਂਸੀ, ਬੋਰੀਆ, ਨਟ, ਬਰਡ, ਬੰਗਾਲੀ ਆਦਿ ਸ਼ੁਮਾਰ ਹਨ।

ਸੰਘਰਸ਼ ਦੌਰਾਨ ਜਥੇਬੰਦੀ ਦੇ ਆਗੂ ਸੁਰਜੀਤ ਸਿੰਘ ਮੰਡੀ ਕਲਾਂ, ਸਵਰਨ ਸਿੰਘ ਪੰਜਗਰਾਈ, ਜੋਗਿੰਦਰ ਸਿੰਘ ਲੁਧਿਆਣਾ, ਕ੍ਰਿਸ਼ਨ ਚੰਦ ਲਾਲਿਆਂ ਵਾਲੀ, ਕੇਹਰ ਸਿੰਘ ਬਡਰੁੱਖਾਂ, ਇੰਦਰਜੀਤ ਸਿੰਘ ਸੀਟਾਂ ਵਾਲੀ, ਰਾਜਕੁਮਾਰ ਝੁਨੀਰ, ਰਾਜਪਾਲ ਸਿੰਘ ਆਦਿ ਤੋਂ ਇਲਾਵਾ ਦਰਜਨਾਂ ਆਗੂ ਵਰਕਰਾਂ ਨੂੰ ਸੰਗਰੂਰ ਪੁਲੀਸ ਨੇ ਆਪਣੀ ਹਿਰਾਸਤ ’ਚ ਲੈ ਲਿਆ ਹੈ। ਦੇਰ ਸ਼ਾਮ ਜਥੇਬੰਦੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਆਗੂ ਵਰਕਰਾਂ ਨੂੰ ਪੁਲੀਸ ਨੇ ਰਿਹਾਅ ਕਰ ਦਿੱਤਾ ਹੈ ਅਤੇ ਸਰਕਾਰ ਨਾਲ 29 ਅਪਰੈਲ ਦੀ ਮੀਟਿੰਗ ਤੈਅ ਹੋਈ ਹੈ ਜਿਸ ਮਗਰੋਂ ਹਾਲ ਦੀ ਘੜੀ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ।

Advertisement

Advertisement
Advertisement
×