ਸਿਹਤ ਡਾਇਰੈਕਟਰ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਦੌਰਾ

ਸਿਹਤ ਡਾਇਰੈਕਟਰ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਦੌਰਾ

ਸੰਗਰੂਰ (ਪੱਤਰ ਪੇ੍ਰਕ): ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ. ਅੰਦੇਸ਼ ਕੰਗ ਵੱਲੋਂ ਵੱਧਦੇ ਡੇਂਗੂ ਕੇਸਾਂ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਦਫ਼ਤਰ ਸੰਗਰੂਰ ਦਾ ਅਚਾਨਕ ਦੌਰਾ ਕੀਤਾ ਗਿਆ| ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਡੇਂਗੂ, ਕੋਵਿਡ ਮਰੀਜਾਂ, ਕੋਵਿਡ ਵੈਕਸੀਨੇਸ਼ਨ ਅਤੇ ਕੋਵਿਡ ਸੈਂਪਿਲੰਗ ਦਾ ਜਾਇਜ਼ਾ ਵੀ ਲਿਆ| ਇਸ ਮੌਕੇ ਡਾਇਰੈਕਟਰ ਨੇ ਸਿਵਲ ਸਰਜਨ ਸੰਗਰੂਰ ਡਾ: ਪਰਮਿੰਦਰ ਕੌਰ ਅਤੇ ਹੋਰ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਰੀਜ਼ਾਂ ਤਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ| ਉਪਰੰਤ ਉਨ੍ਹਾਂ ਸੀ.ਐਚ.ਸੀ. ਲੌਂਗੋਵਾਲ ਦਾ ਵੀ ਦੌਰਾ ਕੀਤਾ| ਲੌਂਗੋਵਾਲ ਵਿਖੇ ਉਨ੍ਹਾਂ ਨੇ ਇਲਾਕਾ ਵਿਧਾਇਕ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗ ਕੀਤੀ| ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਲੋਕਾਂ ਤੱਕ ਹਰ ਤਰ੍ਹਾਂ ਦੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ| ਅੱਜ ਦੇ ਸਮੇਂ ਡੇਂਗੂ ਬਿਮਾਰੀ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਉਨ੍ਹਾਂ ਦੱਸਿਆ ਕਿ ਆਪਣੇ ਘਰਾਂ ਦੇ ਬਾਹਰ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਆਲੇ ਦੀ ਸਫ਼ਾਈ ਰੱਖੀ ਜਾਵੇ ਅਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੇ ਜਾਣ| ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖ਼ਾਰ ਹੋਵੇ ਤਾਂ ਨੇੜੇ ਦੇ ਸਿਹਤ ਕੇਂਦਰ ਵਿਖੇ ਸੰਪਰਕ ਕੀਤਾ ਜਾਵੇ|  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All