ਖੁੰਬਾਂ ਦੀ ਕਾਸ਼ਤ ਬਾਰੇ ਕਿੱਤਾਮੁਖੀ ਕੋਰਸ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਅਤੇ ਡਾਇਰੈਕਟਰ, ਆਈਸੀਏਆਰ-ਅਟਾਰੀ ਜ਼ੋਨ -1 ਲੁਧਿਆਣਾ ਦੀ ਅਗਵਾਈ ਹੇਠ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਵਿਸ਼ੇ ’ਤੇ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਕੋਰਸ ਵਿੱਚ ਜ਼ਿਲ੍ਹਾ ਸੰਗਰੂਰ...
Advertisement
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਲੁਧਿਆਣਾ ਅਤੇ ਡਾਇਰੈਕਟਰ, ਆਈਸੀਏਆਰ-ਅਟਾਰੀ ਜ਼ੋਨ -1 ਲੁਧਿਆਣਾ ਦੀ ਅਗਵਾਈ ਹੇਠ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਵਿਸ਼ੇ ’ਤੇ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਕੋਰਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅਤੇ ਬੀਬੀਆਂ ਨੇ ਹਿੱਸਾ ਲਿਆ। ਇਸ ਸਿਖਲਾਈ ਕੋਰਸ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੁੰਬਾਂ ਦੀ ਕਾਸ਼ਤ ਨੂੰ ਸਹਾਇਕ ਕਿੱਤੇ ਵਜੋਂ ਅਪਣਉਣ ’ਤੇ ਜ਼ੋਰ ਦਿੰਦਿਆਂ ਇਸ ਕਿੱਤੇ ਨੂੰ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨ ਪਰਿਵਾਰਾਂ ਲਈ ਵਾਧੂ ਆਮਦਨ ਅਤੇ ਰੁਜ਼ਗਾਰ ਪੈਦਾ ਕਰਨ ਵਾਲਾ ਕਿੱਤਾ ਦੱਸਿਆ। ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ. ਰਵਿੰਦਰ ਕੌਰ ਨੇ ਸਿਖਲਾਈ ਦੌਰਾਨ ਕੰਪੋਸਟ ਬਣਾਉਣ, ਬਿਜਾਈ ਅਤੇ ਕੇਸਿੰਗ ਦੀਆਂ ਪ੍ਰਦਰਸ਼ਨੀਆਂ ਲਗਾ ਕੇ ਕਿਸਾਨਾਂ ਨੂੰ ਸਿਖਲਾਈ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ (ਫੂਡ ਟੈਕਨਾਲੋਜੀ) ਡਾ. ਰਜਨੀ ਗੋਇਲ ਨੇ ਮਸ਼ਰੂਮ ਪ੍ਰੋਸੈਸਿੰਗ ਦੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸਿਖਿਆਰਥੀਆਂ ਨੂੰ ਇੱਕ ਪ੍ਰਗਤੀਸ਼ੀਲ ਖੁੰਬ ਫਾਰਮ ਦਾ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਖੁੰਬ ਉਤਪਾਦਨ ਯੂਨਿਟ ਅਤੇ ਕੱਚੇ ਸ਼ੈੱਡਾਂ ਦੀ ਤਿਆਰੀ ਨੂੰ ਦੇਖਿਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਵਿਗਿਆਨਕ ਸਹਿਤ ਵੀ ਦਿੱਤਾ ਗਿਆ।
Advertisement
Advertisement