ਵੋਕੇਸ਼ਨਲ ਅਧਿਆਪਕਾਂ ਵੱਲੋਂ ਖੱਟਕੜ ਕਲਾਂ ’ਚ ਮੁਜ਼ਾਹਰੇ ਦਾ ਐਲਾਨ
ਐੱਨ.ਐੱਸ.ਕਿਊ.ਐੱਫ਼ ਵੋਕੇਸ਼ਨਲ ਫਰੰਟ ਪੰਜਾਬ ਦੀ ਅਗਵਾਈ ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਖੱਟਕੜ ਕਲਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਫਰੰਟ ਦੇ ਸਟੇਟ ਕਮੇਟੀ ਮੈਂਬਰ ਰਣਜੀਤ...
Advertisement
ਐੱਨ.ਐੱਸ.ਕਿਊ.ਐੱਫ਼ ਵੋਕੇਸ਼ਨਲ ਫਰੰਟ ਪੰਜਾਬ ਦੀ ਅਗਵਾਈ ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਖੱਟਕੜ ਕਲਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਫਰੰਟ ਦੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂ ਸ਼ਹਿਰ ਅਤੇ ਗੁਰਜੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਅਤੇ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੀ ‘ਆਪ’ ਸਰਕਾਰ ਨੇ ਭਗਤ ਸਿੰਘ ਦੇ ਆਦਰਸ਼ਾਂ ਤੋਂ ਪਾਸਾ ਵੱਟ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੋਕੇਸ਼ਨਲ ਸਿੱਖਿਆ ਨੂੰ ਨਾਮ ਬਦਲ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਪਣ ਜਾ ਰਹੀ ਹੈ।
Advertisement
Advertisement