ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ’ਚ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਦੀ ਅਗਵਾਈ ਹੇਠ ਖੁੰਬਾਂ ਦੀ ਕਾਸ਼ਤ ’ਤੇ ਪੰਜ ਦਿਨਾਂ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਦੁਆਰਾ ਸਪਾਂਸਰ ਕੀਤੀ ਗਈ ਸੀ। ਉਦਘਾਟਨੀ ਦਿਨ ਡਾ. ਮਨਦੀਪ ਸਿੰਘ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਿਅਕਤੀਆਂ ਨੂੰ ਵਿਹਾਰਕ ਰੋਜ਼ੀ-ਰੋਟੀ ਦੇ ਹੁਨਰਾਂ ਨਾਲ ਲੈਸ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ’ਤੇ ਚਾਨਣਾ ਪਾਇਆ। ਉਨ੍ਹਾਂ ਭਾਗੀਦਾਰਾਂ ਨੂੰ ਮਸ਼ਰੂਮ ਦੀ ਕਾਸ਼ਤ ਅਤੇ ਵਰਮੀਕੰਪੋਸਟਿੰਗ ਨੂੰ ਇੱਕ ਵਿਹਾਰਕ ਅਤੇ ਘੱਟ ਲਾਗਤ ਵਾਲੇ ਸਹਾਇਕ ਕਿੱਤੇ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਮਸ਼ਰੂਮ ਦੀ ਕਾਸ਼ਤ ਬਾਰੇ ਜਾਣਕਾਰੀ ਭਰਪੂਰ ਸਾਹਿਤ ਵੀ ਵੰਡਿਆ ਗਿਆ। ਇਸ ਮੌਕੇ ਡਾ. ਰਵਿੰਦਰ ਕੌਰ, ਡਾ. ਰੁਕਿੰਦਰਪ੍ਰੀਤ ਸਿੰਘ, ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਬਲਰਾਜ ਸਿੰਘ, ਕਾਊਂਸਲਰ ਪਰਮਜੀਤ ਸਿੰਘ, ਸਟਾਫ ਨਰਸ ਸ਼ਮਿੰਦਰਪਾਲ ਕੌਰ, ਅਕਾਊਂਟੈਂਟ ਸਿਮਰਨਪ੍ਰੀਤ ਕੌਰ, ਵਾਰਡ ਬੁਆਏ ਸ਼ੰਕਰ ਸਿੰਘ, ਸ਼ੋਸ਼ਲ ਵਰਕਰ ਨਾਇਬ ਸਿੰਘ, ਸਟਾਫ ਨਰਸ ਗੁਰਦੀਪ ਸਿੰਘ, ਵਾਰਡ ਬੁਆਏ ਨਿਰਭੈ ਸਿੰਘ, ਪੀਆਰ ਐਜੂਕੇਟਰ ਜੱਗਾ ਸਿੰਘ, ਜਗਦੇਵ ਸਿੰਘ ਹਾਜ਼ਰ ਸਨ।