Volleyball: ਜ਼ਿਲ੍ਹਾ ਪੱਧਰੀ ਖੇਡਾਂ ਵਿੱਚ Longowal Zone ਜੇਤੂ
ਪੰਜਾਬ ਸਕੂਲ ਸਿੱ4ਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਲੌਂਗੋਵਾਲ ਜ਼ੋਨ ਨੇ ਵਾਲੀਬਾਲ (ਲੜਕੇ) ਅੰਡਰ-19 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਜੇਤੂ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਲੌਂਗੋਵਾਲ ਜ਼ੋਨ ਦੀ ਇਸ...
ਪੰਜਾਬ ਸਕੂਲ ਸਿੱ4ਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਲੌਂਗੋਵਾਲ ਜ਼ੋਨ ਨੇ ਵਾਲੀਬਾਲ (ਲੜਕੇ) ਅੰਡਰ-19 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਜੇਤੂ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਲੌਂਗੋਵਾਲ ਜ਼ੋਨ ਦੀ ਇਸ ਵਿਸ਼ੇਸ਼ ਜਿੱਤ ਵਿੱਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦੇ ਹੋਣਹਾਰ ਖਿਡਾਰੀ ਅਰਮਾਨ ਸਿੰਘ ਮਨੇਸ ਨੇ ਬੇਹੱਦ ਅਹਿਮ ਭੂਮਿਕਾ ਨਿਭਾਈ ਹੈ।
ਇਸ ਸਬੰਧੀ ਅਸਿਸਟੈਂਟ ਪ੍ਰੋਫੈਸਰ ਅਵਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਅਰਮਾਨ ਸਿੰਘ ਮਨੇਸ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਜਿਸ ਸਦਕਾ ਉਸ ਨੇ ਟੀਮ ਨੂੰ ਫਾਈਨਲ ਮੁਕਾਬਲੇ ਵਿੱਚ ਜਿੱਤ ਦਿਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ। ਉਸ ਦੇ ਇਸੇ ਸਰਵੋਤਮ ਖੇਡ ਪ੍ਰਦਰਸ਼ਨ ਨੂੰ ਦੇਖਦਿਆਂ ਉਸ ਦੀ ਚੋਣ ਹੁਣ ਸੂਬਾ ਪੱਧਰੀ ਖੇਡ ਟੂਰਨਾਮੈਂਟ ਲਈ ਹੋ ਗਈ ਹੈ, ਜੋ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦੇ ਖਿਡਾਰੀ ਪਹਿਲਾਂ ਵੀ ਵੱਖ-ਵੱਖ ਖੇਡਾਂ ਵਿੱਚ ਸੂਬਾ ਅਤੇ ਕੌਮੀ ਪੱਧਰ ਉੱਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

