‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਨੂੰ ਮਿਲ ਰਿਹੈ ਹੁੰਗਾਰਾ: ਸਿੱਧੂ
ਕਾਂਗਰਸ ਪਾਰਟੀ ਵੱਲੋਂ ਪੂਰੇ ਭਾਰਤ ਵਿੱਚ ‘ਵੋਟ ਚੋਰ, ਗੱਦੀ ਛੋੜ’ ਨਾਅਰੇ ਤਹਿਤ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਵਿਧਾਨ ਸਭਾ ਹਲਕਾ ਲਹਿਰਾ ਦੇ ਖਨੌਰੀ ਖੇਤਰ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਜਾਗਰੂਕ ਕਰਨ ਲਈ ਸਾਬਕਾ...
ਕਾਂਗਰਸ ਪਾਰਟੀ ਵੱਲੋਂ ਪੂਰੇ ਭਾਰਤ ਵਿੱਚ ‘ਵੋਟ ਚੋਰ, ਗੱਦੀ ਛੋੜ’ ਨਾਅਰੇ ਤਹਿਤ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਵਿਧਾਨ ਸਭਾ ਹਲਕਾ ਲਹਿਰਾ ਦੇ ਖਨੌਰੀ ਖੇਤਰ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਜਾਗਰੂਕ ਕਰਨ ਲਈ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਵੱਲੋਂ ਪਿੰਡਾਂ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਖਨੌਰੀ ਵਿੱਚ ਕਿਹਾ ਹੈ ਕਿ ਵੋਟ ਚੋਰੀ ਖਿਲਾਫ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਨੂੰ ਅੱਗੇ ਵਧਾ ਕੇ ਪਿੰਡ-ਪਿੰਡ ਲਿਜਾਇਆ ਜਾ ਰਿਹਾ ਹੈ। ਪਿੰਡਾਂ ਦੇ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਬਿਹਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਉੱਥੇ 65 ਲੱਖ ਵੋਟਾਂ ਜਾਅਲੀ ਕਹਿ ਕੇ ਨਾਜਾਇਜ਼ ਤੌਰ ’ਤੇ ਕੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਬਿਹਾਰ ਵਾਂਗ ਪੰਜਾਬ ’ਚ ਵੀ ਵੋਟ ਚੋਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਖਤਰੇ ਦੇ ਮੱਦੇਨਜ਼ਰ, ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬੀਆਂ ਨੂੰ ਵੀ ਹੁਣ ਪਤਾ ਲੱਗ ਗਿਆ ਹੈ ਕਿ ਕਾਂਗਰਸ ਹੀ ਵਧੀਆ ਤੇ ਸੁਚੱਜਾ ਰਾਜ ਦੇ ਸਕਦੀ ਹੈ।