ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੂਨ
ਜ਼ਿਮਨੀ ਚੋਣ ਦੌਰਾਨ 23 ਜੂਨ ਨੂੰ ਵੋਟਾਂ ਪੈਣ ਵਾਲੇ ਦਿਨ ਵੋਟਰਾਂ ਦੀ ਪਛਾਣ ਲਈ ਏਪਿਕ ਵੋਟਰ ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਦੇ ਫੈਸਲੇ ਮੁਤਾਬਕ ਹੋਰ ਅਧਿਕਾਰਤ ਪਛਾਣ ਪੱਤਰ ਵੀ ਮਨਜ਼ੂਰ ਹੋਣਗੇ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵੋਟਰ ਕੋਲ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਬੈਂਕ ਜਾਂ ਡਾਕਖਾਨੇ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ, ਲੇਬਰ ਵਿਭਾਗ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ, ਸਮਾਰਟ ਕਾਰਡ, ਸਰਕਾਰੀ,ਅਰਧ ਸਰਕਾਰੀ ਸ਼ਨਾਖਤੀ ਕਾਰਡ ਆਦਿ ਪਛਾਣ ਪੱਤਰ ਹੋਣਾ ਚਾਹੀਦਾ ਹੈ।