DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਕੀਲ ਦੇ ਪਲਾਟ ਅੱਗੇ ਕੰਧ ਦਾ ਵਿਵਾਦ: ਵਕੀਲਾਂ ਨੇ ਵਿੱਤ ਮੰਤਰੀ ਦੀ ਗੱਡੀ ਘੇਰੀ

ਸ਼ਹਿਰ ਦੇ ਇੱਕ ਵਕੀਲ ਦੇ ਪਲਾਟ ਸਾਹਮਣੇ ਕੰਧ ਦੇ ਮਾਮਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲਾਂ ਵੱਲੋਂ ਹਲਕਾ ਵਿਧਾਇਕ ਅਤੇ ਪੁਲੀਸ ਦੀ ਭੂਮਿਕਾ ਖ਼ਿਲਾਫ਼ ਦਿੱਲੀ-ਲੁਧਿਆਣਾ ਹਾਈਵੇਅ-11 ’ਤੇ ਪੂਨੀਆਂ ਟਾਵਰ ਟੀ-ਪੁਆਇੰਟ ’ਤੇ ਆਵਾਜਾਈ...

  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗੱਡੀ ਨੂੰ ਰੋਕ ਕੇ ਖੜ੍ਹੇ ਵਕੀਲ।
Advertisement

ਸ਼ਹਿਰ ਦੇ ਇੱਕ ਵਕੀਲ ਦੇ ਪਲਾਟ ਸਾਹਮਣੇ ਕੰਧ ਦੇ ਮਾਮਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲਾਂ ਵੱਲੋਂ ਹਲਕਾ ਵਿਧਾਇਕ ਅਤੇ ਪੁਲੀਸ ਦੀ ਭੂਮਿਕਾ ਖ਼ਿਲਾਫ਼ ਦਿੱਲੀ-ਲੁਧਿਆਣਾ ਹਾਈਵੇਅ-11 ’ਤੇ ਪੂਨੀਆਂ ਟਾਵਰ ਟੀ-ਪੁਆਇੰਟ ’ਤੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਦੌਰਾਨ ਵਕੀਲਾਂ ਵਲੋਂ ਨੇੜਿਓਂ ਲੰਘ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਗੱਡੀਆਂ ਦੇ ਕਾਫ਼ਲੇ ਨੂੰ ਰੋਕ ਲਿਆ ਅਤੇ ਵਿੱਤ ਮੰਤਰੀ ਦੀ ਗੱਡੀ ਦਾ ਘਿਰਾਓ ਵੀ ਕੀਤਾ ਗਿਆ। ਵਿੱਤ ਮੰਤਰੀ ਨੇ ਗੱਡੀ ਵਿਚੋਂ ਉਤਰ ਕੇ ਵਕੀਲਾਂ ਦੀ ਗੱਲ ਸੁਣੀ ਅਤੇ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਵਕੀਲਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਪੁਲੀਸ ਥਾਣਾ ਸਿਟੀ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਥਾਣਾ ਸਿਟੀ ਇੰਚਾਰਜ ’ਤੇ ਪੱਖਪਾਤੀ ਭੂਮਿਕਾ ਨਿਭਾਉਣ ਦੇ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਵਕੀਲਾਂ ਵਲੋਂ ਸਟੇਟ ਹਾਈਵੇਅ-11 ਉਪਰ ਆਵਾਜਾਈ ਠੱਪ ਕਰਕੇ ਰੋਸ ਧਰਨਾ ਲਗਾ ਦਿੱਤਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਅਤੇ ਸਕੱਤਰ ਸਿਮਰਜੀਤ ਸਿੰਘ ਬਲੱਗਣ ਨੇ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰ ਇੱਕ ਵਕੀਲ ਦਾ ਪਲਾਟ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਵਾਲੀ ਗਲੀ ਵਿੱਚ ਸਥਿਤ ਹੈ। ਉਨ੍ਹਾਂ ਦੱਸਿਆ ਕਿ ਪਲਾਟ ਦੇ ਗੇਟ ਨੂੰ ਲੈ ਕੇ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ ਅਤੇ ਮਾਨਯੋਗ ਅਦਾਲਤ ਵਲੋਂ ਸਟੇਟਸ-ਕੋ ਦੇ ਆਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਵਿਅਕਤੀਆਂ ਵਲੋਂ ਪਲਾਟ ਅੱਗੇ ਜਬਰੀ ਕੰਧ ਕੱਢੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ ਪਰ ਵਕੀਲਾਂ ਦੀ ਮੰਗ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਹਲਕਾ ਵਿਧਾਇਕ ਖੁਦ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਮੈਂਬਰ ਹੋਣ ਕਾਰਨ ਵਕੀਲਾਂ ਦੀ ਗੱਲ ਸੁਣਨ ਦੀ ਬਜਾਏ ਕਥਿਤ ਰੂਪ ਵਿਚ ਧੱਕੇਸ਼ਾਹੀ ਕਰਵਾ ਰਹੀ ਹੈ। ਵਕੀਲਾਂ ਨੇ ਮੰਗ ਕੀਤੀ ਕਿ ਥਾਣਾ ਸਿਟੀ ਇੰਚਾਰਜ ਦਾ ਤੁਰੰਤ ਤਬਾਦਲਾ ਕੀਤਾ ਜਾਵੇ, ਅਦਾਲਤ ਦੇ ਹੁਕਮਾਂ ਦੀ ਉਲੰਘਣਾ ਨਾ ਹੋਵੇ, ਸ਼ੋਸ਼ਲ ਮੀਡੀਆ ਤੇ ਵੀਡੀਓ ਅਪਲੋਡ ਕਰਕੇ ਵਕੀਲਾਂ ਦੇ ਅਕਸ ਨੂੰ ਢਾਹ ਲਾਉਣ ਵਾਲੀ ਮਹਿਲਾ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਡੀਐੱਸਪੀ ਸੁਖਦੇਵ ਸਿੰਘ ਵਲੋਂ ਵਕੀਲਾਂ ਦੁਆਰਾ ਗਠਿਤ ਕਮੇਟੀ ਨਾਲ ਗੱਲਬਾਤ ਰਾਹੀਂ ਮਾਮਲਾ ਸ਼ਾਂਤ ਕਰਦਿਆਂ ਦਸ ਦਿਨਾਂ ਦੇ ਅੰਦਰ ਥਾਣਾ ਸਿਟੀ ਦੇ ਐੱਸ ਐੱਚ ਓ ਦਾ ਤਬਾਦਲਾ ਕਰਨ, ਅਦਾਲਤੀ ਹੁਕਮਾਂ ਨੂੰ ਬਰਕਰਾਰ ਰੱਖਣ ਅਤੇ ਵੀਡੀਓ ਅਪਲੋਡ ਕਰਨ ਵਾਲੀ ਮਹਿਲਾ ਖਿਲਾਫ਼ ਕਾਰਵਾਈ ਦਾ ਭਰੋਸਾ ਦਿਵਾਇਆ। ਵਕੀਲਾਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਪੰਜਾਬ ਭਰ ਦੇ ਡੀ ਐੱਸ ਪੀ ਦਫ਼ਤਰ ਦਾ ਘਿਰਾਓ ਕਰਨਗੇ।

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੋਸ਼ ਨਕਾਰੇ਼

Advertisement

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਖੁਦ ਉਪਰ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਇੱਕ ਵਿਅਕਤੀ ਅਤੇ ਇੱਕ ਗਲੀ ਦੇ ਵਸਨੀਕਾਂ ਦਾ ਆਪਸੀ ਮਾਮਲਾ ਹੈ। ਇਸ ਵਿਚ ਉਨ੍ਹਾਂ ਦਾ ਕੋਈ ਸਾਰੋਕਾਰ ਨਹੀਂ ਹੈ, ਮਾਮਲਾ ਅਦਾਲਤ ਵਿੱਚ ਹੈ।

Advertisement

Advertisement
×