ਯੁੱਧ ਨਸ਼ਿਆਂ ਵਿਰੁੱਧ: ਹਫ਼ਤੇ ਵਿੱਚ 27 ਮੁਲਜ਼ਮ ਗ੍ਰਿਫ਼ਤਾਰ
ਸੰਗਰੂਰ ਜ਼ਿਲ੍ਹਾ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿਛਲੇ ਹਫ਼ਤੇ ਵਿੱਚ 19 ਕੇਸ ਦਰਜ ਕਰਕੇ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 62 ਗ੍ਰਾਮ ਹੈਰੋਇਨ, 10 ਗ੍ਰਾਮ ਨਸ਼ੀਲਾ ਪਾਊਡਰ, 220 ਨਸ਼ੀਲੇ ਟੀਕੇ ਅਤੇ 155 ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼...
ਸੰਗਰੂਰ ਜ਼ਿਲ੍ਹਾ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿਛਲੇ ਹਫ਼ਤੇ ਵਿੱਚ 19 ਕੇਸ ਦਰਜ ਕਰਕੇ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 62 ਗ੍ਰਾਮ ਹੈਰੋਇਨ, 10 ਗ੍ਰਾਮ ਨਸ਼ੀਲਾ ਪਾਊਡਰ, 220 ਨਸ਼ੀਲੇ ਟੀਕੇ ਅਤੇ 155 ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇੱਕ ਹਫ਼ਤੇ ਦੌਰਾਨ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਦੇ 15 ਕੇਸ ਦਰਜ ਕਰਕੇ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 62 ਗ੍ਰਾਮ ਹੈਰੋਇਨ, 125 ਗ੍ਰਾਮ ਸੁਲਫਾ ਗਾਂਜਾ, 10 ਗ੍ਰਾਮ ਨਸ਼ੀਲਾ ਪਾਊਡਰ, 220 ਨਸ਼ੀਲੇ ਟੀਕੇ ਅਤੇ 155 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 4 ਕੇਸ ਦਰਜ ਕਰ ਕੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ 22.500 ਲੀਟਰ ਸ਼ਰਾਬ ਠੇਕਾ ਦੇਸੀ ਅਤੇ 22.500 ਲਿਟਰ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 2 ਕੇਸ ਦਰਜ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 1 ਪਿਸਟਲ, 1 ਦੇਸੀ ਕੱਟਾ, 1 ਖਾਲੀ ਖੋਲ੍ਹ ਅਤੇ ਕਾਰ ਬਰਾਮਦ ਕਰਵਾਈ ਗਈ। ਥਾਣਾ ਦਿੜ੍ਹਬਾ ਅਧੀਨ ਇੱਕ ਨਸ਼ਾ ਤਸਕਰ ਦੀ 9 ਲੱਖ 80 ਹਜ਼ਾਰ ਰੁਪਏ ਦੇ ਮੁੱਲ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

