DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ਼ ਸਿਆਸੀ ਡਰਾਮਾ: ਅਰਵਿੰਦ ਖੰਨਾ

‘ਆਪ’ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 19 ਮਈ

Advertisement

ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਦੀ ‘ ਯੁੱਧ ਨਸ਼ਿਆਂ ਵਿਰੁੱਧ’ ਦੇ ਬੈਨਰ ਹੇਠ ਚਲਾਈ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮਹਿਜ਼ ਸਿਆਸੀ ਡਰਾਮਾ ਬਣ ਕੇ ਰਹਿ ਗਈ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚੋਂ ਰਿਪੋਰਟਾਂ ਆ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਬੇਸ਼ੱਕ ਲੋਕਾਂ ਕੋਲ ਦਾਅਵੇ ਕਰਦੇ ਹਨ ਕਿ ਪੰਜਾਬ ਸਰਕਾਰ ਨਸ਼ੇ ਖ਼ਿਲਾਫ਼ ਸਖ਼ਤ ਹੈ ਪਰ ਉਨ੍ਹਾਂ ਕੋਲ ਅਜਿਹਾ ਕੋਈ ਸਬੂਤ ਤੱਕ ਨਹੀਂ ਹੈ ਕਿ ਉਹ ਸਾਬਿਤ ਕਰ ਸਕਣ ਕਿ ਉਨ੍ਹਾਂ ਕਿੰਨੇ ਲੋਕਾਂ ਨੂੰ ਨਸ਼ੇ ਤੋਂ ਮੁਕਤ ਕਰਵਾਇਾਆ ਹੈ। ਉਨ੍ਹਾਂ ਕਿਹਾ ਕਿ ਧੱਕੇ ਨਾਲ ਇਕੱਤਰ ਕੀਤੇ ਬਜ਼ੁਰਗਾਂ ਅਤੇ ਔਰਤਾਂ ਦੇ ਹੱਥਾਂ ਵਿੱਚ ਤਖਤੀਆਂ ਫੜਾਉਣ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋ ਸਕਦਾ ਬਲਕਿ ਸਰਕਾਰ ਨੂੰ ਅਜਿਹੀ ਨੀਤੀ ਬਣਾਉਣੀ ਚਾਹੀਦੀ ਹੈ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਨਸ਼ੇ ਦੀ ਅਲਾਮਤ ਨੂੰ ਜਨਮ ਦਿੰਦੀ ਹੈ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਹ ਐਲਾਨ ਕਰੇ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀ ਦੇਵੇ। ਇਸ ਤੋਂ ਇਲਾਵਾ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਅਜਿਹੇ ਨੌਜਵਾਨ ਉਤਸ਼ਾਹਿਤ ਹੋ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਹੋ ਸਕਣ।

ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦਾ ਵਿਸ਼ਵਾਸ਼ ਗੁਆ ਚੁੱਕੀ ਹੈ, ਜਿਸ ਕਾਰਨ ਉਹ ਅਜਿਹੇ ਡਰਾਮੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ।

Advertisement
×