ਯੁੱਧ ਨਸ਼ਿਆਂ ਵਿਰੁੱਧ: ਬਾਜ਼ੀਗਰ ਬਸਤੀ ਧੂਰੀ ’ਚ ਨਾਜਾਇਜ਼ ਉਸਾਰੀਆਂ ਢਾਹੀਆਂ
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸਪੀ (ਸਥਾਨਕ) ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ...
Advertisement
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸਪੀ (ਸਥਾਨਕ) ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ। ਐੱਸਪੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਰਹਿੰਦੇ 11 ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਕਈ ਕੇਸ ਦਰਜ ਹਨ। ਇਨ੍ਹਾਂ ਵੱਲੋਂ ਸਰਕਾਰੀ ਜਗ੍ਹਾ/ਰਸਤਿਆਂ ’ਤੇ ਨਾਜਾਇਜ਼ ਕਬਜ਼ੇ ਵੀ ਕੀਤੇ ਹੋਏ ਹਨ। ਅੱਜ ਢੁੱਕਵੀਂ ਪ੍ਰਕਿਰਿਆ ਰਾਹੀਂ ਇਨ੍ਹਾਂ ਦੀਆਂ ਨਾਜਾਇਜ਼/ਗੈਰਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਐੱਸਪੀ (ਸਥਾਨਕ) ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਧੂਰੀ ਦੇ ਡੀਐੱਸਪੀ ਦਮਨਬੀਰ ਸਿੰਘ, ਡੀਐੱਸਪੀ ਕਰਨੈਲ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਹਾਜ਼ਰ ਸਨ।
Advertisement
Advertisement