DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ 30 ਕੇਸ ਦਰਜ ਕਰਕੇ 34 ਗ੍ਰਿਫ਼ਤਾਰ

210 ਗ੍ਰਾਮ ਹੈਰੋਇਨ, 1365 ਨਸ਼ੀਲੀਆਂ ਗੋਲੀਆਂ, ਕਰੀਬ 6 ਲੱਖ ਰੁਪਏ ਡਰੱਗ ਮਨੀ ਬਰਾਮਦ
  • fb
  • twitter
  • whatsapp
  • whatsapp
Advertisement
ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 14 ਅਪਰੈਲ

Advertisement

ਜ਼ਿਲ੍ਹਾ ਪੁਲੀਸ ਸੰਗਰੂਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿਛਲੇ 11 ਦਿਨਾਂ ਦੌਰਾਨ ਨਸ਼ਾ ਤਸਕਰੀ ਦੇ 22 ਕੇਸ ਦਰਜ ਕਰਕੇ 27 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿੰਨ੍ਹਾਂ ਕੋਲੋਂ 201 ਗ੍ਰਾਮ ਹੈਰੋਇਨ, 88 ਕਿੱਲੋ 200 ਗ੍ਰਾਮ ਭੂੱਕੀ ਚੂਰਾ ਪੋਸਤ, 800 ਗ੍ਰਾਮ ਸੁਲਫਾ, 1365 ਨਸ਼ੀਲੀਆਂ ਗੋਲੀਆਂ, 28 ਨਸ਼ੀਲੀਆਂ ਸ਼ੀਸ਼ੀਆਂ ਅਤੇ 6,05,500/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈਪੀਐੱਸ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਅੱਠ ਮੁਕੱਦਮੇ ਦਰਜ ਕਰਕੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 74.250 ਲਿਟਰ ਸ਼ਰਾਬ ਠੇਕਾ ਦੇਸੀ, 15.750 ਲਿਟਰ ਸ਼ਰਾਬ ਨਾਜਾਇਜ਼, 300 ਲਿਟਰ ਲਾਹਣ ਬਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਪਿਸਤੌਲ ਸਣੇ 9 ਕਾਰਤੂਸ ਬਰਾਮਦ ਕੀਤੇ ਹਨ । ਉਨ੍ਹਾਂ ਦੱਸਿਆ ਕਿ ਜੂਆ ਐਕਟ ਤਹਿਤ 1 ਕੇਸ ਦਰਜ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਕੋਲੋਂ 3120/- ਰੁਪਏ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 22 ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਨਸ਼ੇ ਤਸਕਰਾਂ ਸਬੰਧੀ ਪੁਲੀਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

Advertisement
×