ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਪੁਲੀਸ ਵੱਲੋਂ 58 ਮੁਲਜ਼ਮ ਗ੍ਰਿਫ਼ਤਾਰ
ਕੁੱਲ 266 ਗ੍ਰਾਮ ਹੈਰੋਇਨ, 168 ਕਿਲੋ ਭੁੱਕੀ, 240 ਨਸ਼ੀਲੀਆਂ ਗੋਲੀਆਂ ਤੇ ਕਰੀਬ 300 ਲਿਟਰ ਸ਼ਰਾਬ ਬਰਾਮਦ
Advertisement
ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ਿਆਂ ਖ਼ਿਲਾਫ਼ 26 ਕੇਸ ਦਰਜ ਕਰ ਕੇ 36 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 266 ਗ੍ਰਾਮ ਹੈਰੋਇਨ, 168 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੀ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ ਜਿਸ ਤਹਿਤ ਬੀਤੀ 20 ਸਤੰਬਰ ਤੋਂ 26 ਸਤੰਬਰ ਤੱਕ ਨਸ਼ਿਆਂ ਖ਼ਿਲਾਫ਼ 26 ਕੇਸ ਦਰਜ ਕੀਤੇ ਹਨ ਅਤੇ 36 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 266 ਗ੍ਰਾਮ ਹੈਰੋਇਨ, 168 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ 19 ਕੇਸ ਦਰਜ ਕਰ ਕੇ 22 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 202.500 ਲੀਟਰ ਸ਼ਰਾਬ ਠੇਕਾ ਦੇਸੀ, 92.250 ਲਿਟਰ ਸ਼ਰਾਬ ਨਾਜਾਇਜ਼ ਅਤੇ 180 ਲਿਟਰ ਲਾਹਣ ਬਰਾਮਦ ਕੀਤੀ ਗਈ ਹੈ। ਅਸਲਾ ਐਕਟ ਤਹਿਤ 1 ਕੇਸ ਦਰਜ ਕਰ ਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਰੌਂਦ ਬਰਾਮਦ ਕੀਤਾ ਹੈ। ਜੂਆ ਐਕਟ ਤਹਿਤ ਕੇਸ ਦਰਜ ਕਰ ਕੇ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ 4800 ਰੁਪਏ ਬਰਾਮਦ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਥਾਣਾ ਸਿਟੀ ਧੂਰੀ ਏਰੀਆ ਵਿੱਚੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਾਜ਼ਮ ਕਾਬੂ ਕਰ ਕੇ 1 ਮੋਟਰਸਾਈਕਲ, ਮਾਰਕਾ ਸਪਲੈਂਡਰ, ਇੱਕ ਰਾਡ, ਛੋਟੀ ਕਿਰਪਾਨ, ਦੋ ਦਾਹ, ਇੱਕ ਖੰੰਡਾ ਅਤੇ ਇੱਕ ਪੇਚਕਸ਼ ਬਰਾਮਦ ਕੀਤਾ ਗਿਆ ਹੈ। ਚੋਰੀ ਕਰਨ ਵਾਲੇ ਗਰੋਹ ਦੇ ਦੋ ਮੁਲਜ਼ਮ ਕਾਬੂ ਕਰ ਕੇ 10 ਮੋਟਰਸਾਈਕਲ ਅਤੇ ਕਾਰ ਮਾਰਕਾ ਜੈਨ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ।
Advertisement
Advertisement