ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੁੱਧ ਨਸ਼ਿਆਂ ਵਿਰੁੱਧ: ਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ !

ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿਖੇ ਕੀਤੀਆਂ ਨਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ, ਜਿਸ ਸਬੰਧੀ ਐਸਪੀ ਨਵਰੀਤ ਸਿੰਘ ਵਿਰਕ ਅਤੇ ਡੀਐਸਪੀ ਸ਼੍ਰੀ ਰਾਹੁਲ ਕੌਸ਼ਲ ਭਵਾਨੀਗੜ੍ਹ ਦੀ ਅਗਵਾਈ ਹੇਠ ਪੁਲੀਸ ਵੱਲੋਂ...
ਭਵਾਨੀਗੜ੍ਹ ਦੇ ਪਿੰਡ ਜੌਲੀਆਂ ਵਿਖੇ ਨਜਾਇਜ਼ ਉਸਾਰੀ ਤੇ ਪੀਲਾ ਪੰਜਾ ਚੱਲਦਾ ਹੋਇਆ। ਫੋਟੋ: ਮੱਟਰਾਂ
Advertisement

ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿਖੇ ਕੀਤੀਆਂ ਨਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ, ਜਿਸ ਸਬੰਧੀ ਐਸਪੀ ਨਵਰੀਤ ਸਿੰਘ ਵਿਰਕ ਅਤੇ ਡੀਐਸਪੀ ਸ਼੍ਰੀ ਰਾਹੁਲ ਕੌਸ਼ਲ ਭਵਾਨੀਗੜ੍ਹ ਦੀ ਅਗਵਾਈ ਹੇਠ ਪੁਲੀਸ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਮੌਕੇ ’ਤੇ ਮੱਦਦ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀਆਂ ਵੱਲੋਂ ਇਹ ਨਾਜਾਇਜ਼ ਉਸਾਰੀਆਂ ਕੀਤੀਆਂ ਗਈਆਂ ਸਨ, ਉਨ੍ਹਾਂ ਖਿਲਾਫ ਐਨ.ਡੀ.ਪੀ.ਐੱਸ. ਸਮੇਤ ਵੱਖ-ਵੱਖ ਕਾਨੂੰਨਾਂ ਤੇ ਧਾਰਾਵਾਂ ਤਹਿਤ ਕੇਸ ਦਰਜ ਹਨ।

Advertisement

ਐਸਪੀ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮੱਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਕਾਰਜਸ਼ੀਲ ਹਨ।

ਐੱਸ.ਪੀ. ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ।

ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਇੰਸਪੈਕਟਰ ਮਾਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ।

 

Advertisement
Show comments