ਹਰਦੀਪ ਸਿੰਘ ਸੋਢੀ
ਧੂਰੀ, 13 ਅਪਰੈਲ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅੰਦਰ ਮਹਿੰਗੀ ਬਿਜਲੀ ਦਾ ਵਿਰੋਧ ਕਰਦਿਆਂ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਬਿਜਲੀ ਦੇ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਗਲਾ ਨੇ ਕਿਹਾ ਕਿ ਜਦੋਂ ਦਿੱਲੀ ਅੰਦਰ ਕੇਜਰੀਵਾਲ ਸਰਕਾਰ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾ ਸਕਦੀ ਹੈ ਤਾਂ ਪੰਜਾਬ ਅੰਦਰ ਕੈਪਟਨ ਸਰਕਾਰ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਮੁਹੱਈਆ ਕਿਉਂ ਨਹੀਂ ਕਰਵਾ ਸਕਦੀ।